ਨਸ਼ੀਲੇ ਪਦਾਰਥਾਂ ਸਮੇਤ ਦੋ ਔਰਤਾਂ ਗ੍ਰਿਫਤਾਰ

06/30/2018 11:42:17 AM

ਨਾਭਾ (ਰਾਹੁਲ) : ਨਾਭਾ ਦੀ ਸਦਰ ਥਾਣਾ ਪੁਲਸ ਨੇ ਦੋ ਔਰਤਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਵਲੋਂ ਇਕ ਔਰਤ ਤੋਂ 500 ਨਸ਼ੀਲੀਆਂ ਗੋਲੀਆਂ ਅਤੇ ਦੂਸਰੀ ਔਰਤ ਤੋਂ 10 ਗ੍ਰਾਮ ਸੁਲਫਾ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਦੋਵਾਂ ਖਿਲਾਫ ਐੱਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਪੁਲਸ ਮੁਤਾਬਕ ਉਕਤ ਔਰਤਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਈਆਂ ਸਨ ਅਤੇ ਕਿਸ ਨੂੰ ਇਹ ਸਪਲਾਈ ਕੀਤਾ ਜਾਣਾ ਸੀ।


Related News