ਪੁਲਸ ਵੱਲੋਂ ਭਗੌੜਾ ਗ੍ਰਿਫਤਾਰ

Friday, Oct 06, 2017 - 07:15 AM (IST)

ਪੁਲਸ ਵੱਲੋਂ ਭਗੌੜਾ ਗ੍ਰਿਫਤਾਰ

ਝਬਾਲ/ਸਰਾਏ ਅਮਾਨਤ ਖਾਂ,   (ਨਰਿੰਦਰ)- ਥਾਣਾ ਝਬਾਲ ਅਤੇ ਸਰਾਏ ਅਮਾਨਤ ਖਾਂ ਪੁਲਸ ਨੇ ਨਾਕੇ ਦੌਰਾਨ 3 ਸਤੰਬਰ 2016 ਤੋਂ ਇਕ ਮੁਕੱਦਮੇ 'ਚ ਭਗੌੜੇ ਅੰਮ੍ਰਿਤਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੀਆਂਪੁਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਕੋਲੋਂ ਪੁੱਛਗਿੱਛ ਦੌਰਾਨ ਵਾਰਦਾਰ ਸਮੇਂ ਵਰਤੀ ਗਈ ਨਾਜਾਇਜ਼ ਰਾਈਫਲ ਅਤੇ ਹਾਂਡਾ ਸਿਟੀ ਵੀ ਬਰਾਮਦ ਕਰ ਲਈ ਗਈ ਹੈ। ਡੀ. ਐੱਸ. ਪੀ. ਪਿਆਰਾ ਸਿੰਘ ਨੇ ਦੱਸਿਆ ਕਿ ਦੋਸ਼ੀ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਬਾਕੀ ਰਹਿੰਦੇ ਦੋਸ਼ੀਆਂ ਦੇ ਨਾਂ ਵੀ ਪਤਾ ਕੀਤੇ ਜਾ ਰਹੇ ਹਨ ਅਤੇ ਉਮੀਦ ਹੈ ਕਿ ਇਸ ਕੋਲੋਂ ਹੋਰ ਵੀ ਨਾਜਾਇਜ਼ ਹਥਿਆਰ ਮਿਲਣ ਦੀ ਸੰਭਾਵਨਾ ਹੈ।


Related News