500 ਗ੍ਰਾਮ ਅਫੀਮ ਸਮੇਤ 3 ਗ੍ਰਿਫ਼ਤਾਰ
Monday, Aug 21, 2017 - 02:28 PM (IST)

ਪਟਿਆਲਾ (ਬਲਜਿੰਦਰ)-ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੱਸ. ਐੱਚ. ਓ. ਹੈਰੀ ਬੋਪਾਰਾਏ ਦੀ ਅਗਵਾਈ ਹੇਠ 3 ਵਿਅਕਤੀਆਂ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਵਿਚ ਗੁਰਵਿੰਦਰ ਸਿੰਘ ਵਾਸੀ ਪੁਰਾਣਾ ਰੱਖੜਾ ਅਤੇ 2 ਹੋਰ ਸ਼ਾਮਿਲ ਹਨ। ਪੁਲਸ ਮੁਤਾਬਕ ਏ. ਐੱਸ. ਆਈ. ਗੁਰਮੀਤ ਸਿੰਘ ਪੁਲਸ ਪਾਰਟੀ ਸਮੇਤ ਬੰਨਾ ਰੋਡ ਫੈਕਟਰੀ ਏਰੀਆ ਪਟਿਆਲਾ ਵਿਚ ਮੌਜੂਦ ਸਨ। ਉਕਤ ਵਿਅਕਤੀਆਂ ਨੂੰ ਮੋਟਰਸਾਈਕਲ 'ਤੇ ਆਉਂਦਿਆਂ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਨ੍ਹਾਂ ਕੋਲੋਂ 500 ਗ੍ਰਾਮ ਅਫੀਮ ਬਰਮਦ ਹੋਈ। ਪੁਲਸ ਨੇ ਦੋਵਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।