ਨਸ਼ਿਆਂ ਖ਼ਿਲਾਫ਼ ਚੈਕਿੰਗ ਦੌਰਾਨ ਪੁਲਸ ਨੂੰ ਮਿਲੀ ਸਫਲਤਾ, ਗਾਂਜੇ ਤੇ ਨਸ਼ੀਲੀਆਂ ਗੋਲੀਆਂ ਸਣੇ ਸਮੱਗਲਰ ਕਾਬੂ
Saturday, Jul 26, 2025 - 08:38 AM (IST)

ਲੁਧਿਆਣਾ (ਗੌਤਮ) : ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਇਲਾਕੇ ’ਚ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਕੀਤੀ ਜਾ ਰਹੀ ਚੈਕਿੰਗ ਤਹਿਤ 1 ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਤੋਂ 200 ਗ੍ਰਾਮ ਗਾਂਜਾ ਅਤੇ 50 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖਿਲਾਫ਼ ਨਸ਼ਾ ਸਮੱਗਲਿੰਗ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਮੁਹੱਲਾ ਢੋਲੇਵਾਲ ਦੇ ਰਹਿਣ ਵਾਲੇ ਰਾਜ ਕੁਮਾਰ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਲਿਆ ਹੈ।
ਇਹ ਵੀ ਪੜ੍ਹੋ : ਹੇ ਪਰਮਾਤਮਾ! ਦਾਦੇ ਨੇ 8 ਸਾਲਾ ਪੋਤੀ ਨਾਲ ਕੀਤੀ ਜਬਰ-ਜਨਾਹ ਦੀ ਕੋਸ਼ਿਸ਼, ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਕਰਦੇ ਹੋਏ ਕੱਚਾ ਰਸਤੇ ਨੇੜੇ ਮਿਲਟਰੀ ਕੈਂਪ ਢੋਲੇਵਾਲ ਪਹੁੰਚੀ ਤਾਂ ਉਕਤ ਮੁਲਜ਼ਮ ਪੈਦਲ ਹੀ ਆ ਰਿਹਾ ਸੀ। ਪੁਲਸ ਟੀਮ ਨੂੰ ਦੇਖ ਕੇ ਮੁਲਜ਼ਮ ਘਬਰਾ ਕੇ ਵਾਪਸ ਜਾਣ ਲੱਗਾ ਤਾਂ ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਸ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੇ ਕਿਥੋਂ ਲੈ ਕੇ ਆਉਂਦਾ ਸੀ ਅਤੇ ਕਿਹੜੇ ਇਲਾਕਿਆਂ ’ਚ ਸਪਲਾਈ ਕਰਦਾ ਸੀ। ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8