ਬੁਢਲਾਡਾ ''ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੱਢਿਆ ਫਲੈਗ ਮਾਰਚ
Friday, Aug 14, 2026 - 02:03 AM (IST)
ਬੁਢਲਾਡਾ (ਬਾਂਸਲ) : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਸਥਾਨਕ ਸਿਟੀ ਪੁਲਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐੱਸਪੀ ਸਿਕੰਦਰ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਰੀ ਪੁਲਸ ਫੋਰਸ ਸ਼ਾਮਲ ਸੀ।
ਐੱਸਐੱਚਓ ਸਿਟੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਇਹ ਮਾਰਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਕੱਢਿਆ ਗਿਆ ਹੈ ਤਾਂ ਜੋ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਾਵਾਰਿਸ ਪਈ ਵਸਤੂ ਜਾਂ ਮਾੜੇ ਅਨਸਰਾਂ ਸੰਬੰਧੀ ਤੁਰੰਤ ਪੁਲਸ ਨੂੰ ਇਤਲਾਹ ਦੇਣ ਤਾਂ ਜੋ ਆਪ ਜੀ ਦੇ ਸਹਿਯੋਗ ਨਾਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
