ਪੁਲਸ ਦੀ ਕਾਰਵਾਈ ਵਿਚਾਲੇ ਰੂਪੋਸ਼ ਹੋਏ ਕਈ ਕਿਸਾਨ ਆਗੂ
Tuesday, Mar 04, 2025 - 12:16 PM (IST)

ਭਵਾਨੀਗੜ੍ਹ (ਕਾਂਸਲ)- ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਤੋਂ ਪਹਿਲਾਂ ਅੱਜ ਸਵੇਰੇ ਤੜਕਸਾਰ ਹੀ ਸਥਾਨਕ ਸ਼ਹਿਰ ਦੇ ਵੱਖ ਵੱਖ ਪਿੰਡਾਂ ’ਚ ਛਾਪਾਮਾਰੀ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅੱਧਾ ਦਰਜਨ ਦੇ ਕਰੀਬ ਆਗੂਆਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ।
ਇਹ ਖ਼ਬਰ ਵੀ ਪੜ੍ਹੋ - ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਐਕਸ਼ਨ ਮੋਡ 'ਚ CM ਮਾਨ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਅੱਜ ਸਵੇਰੇ ਤੜਕੇ ਹੀ ਬਲਾਕ ਭਵਾਨੀਗੜ੍ਹ ਦੇ ਪਿੰਡਾਂ ’ਚੋਂ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈਣ ਲਈ ਕਾਰਵਾਈ ਸ਼ੁਰੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਤੇ ਬਲਾਕ ਆਗੂ ਬੁੱਧ ਸਿੰਘ ਬਾਲਦ ਨੂੰ ਹਿਰਾਸਤ ’ਚ ਲੈ ਲਿਆ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਬਲਜਿੰਦਰ ਸਿੰਘ ਸੰਘਰੇੜੀ ਤੇ ਸਾਬਕਾ ਖਜ਼ਾਨਚੀ ਅਜੈਬ ਸਿੰਘ ਸੰਘਰੇੜੀ ਤੇ ਸੀ.ਪੀ.ਆਈ ਦੇ ਨਿਰਮਲ ਸਿੰਘ ਬਟਰਿਆਣਾ ਨੂੰ ਹਿਰਾਸਤ ’ਚ ਲਿਆ ਗਿਆ। ਪੁਲਸ ਦੀ ਇਸ ਕਾਰਵਾਈ ਦਾ ਪੱਤਾ ਚਲਦਿਆਂ ਬਲਾਕ ਦੇ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਦੇ ਅਗੂ ਰੂਪੋਸ਼ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! 13 PCS ਅਫ਼ਸਰ ਚਾਰਜਸ਼ੀਟ, IAS ਅਫ਼ਸਰਾਂ 'ਤੇ ਵੀ ਡਿੱਗ ਸਕਦੀ ਹੈ ਗਾਜ਼
ਰੂਪੋਸ਼ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ’ਚ ਸ਼ਾਮਲ ਕਸ਼ਮੀਰਾ ਸਿੰਘ ਘਰਾਚੋਂ ਜ਼ਿਲ੍ਹਾ ਜਨਰਲ ਸਕੱਤਰ ਬੀ.ਕੇ.ਯੂ ਰਾਜੇਵਾਲ, ਕਰਮ ਸਿੰਘ ਬਲਿਆਲ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ ਡਕੌਂਦਾ, ਚਮਕੌਰ ਸਿੰਘ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਮਿੱਠੂ ਇਕਾਈ ਪ੍ਰਧਾਨ ਤੇ ਜਗਤਾਰ ਸਿੰਘ ਤੂਰ ਨੇ ਪੱਤਰਕਾਰਾਂ ਨਾਲ ਸੰਪਰਕ ਕਰਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਈ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਬੈਠ ਕੇ ਮੀਟਿੰਗ ਕਰਕੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਨਾਲ ਹੀ ਹੁਣ ਕਿਸਾਨਾਂ ਦਾ ਗੁੱਸਾ ਸ਼ਾਂਤ ਹੋਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਹਰ ਹਾਲਤ ’ਚ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ ਤੇ ਇਸ ’ਚ ਵੱਡੀ ਗਿਣਤੀ ’ਚ ਕਿਸਾਨ ਸ਼ਮੂਲੀਅਤ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8