ਨਸ਼ਿਆਂ ਦੇ ਖਾਤਮੇ ਲਈ ਪੁਲਸ ਪ੍ਰਸ਼ਾਸਨ ਵਚਨਬੱਧ : ਥਾਣਾ ਮੁਖੀ
Wednesday, Feb 14, 2018 - 06:57 AM (IST)

ਗੋਇੰਦਵਾਲ ਸਾਹਿਬ, (ਪੰਛੀ)- ਸੂਬੇ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਹਮੇਸ਼ਾ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਸ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ. ਐੱਚ. ਓ. ਸੁਖਇੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਐੱਸ. ਐੱਸ. ਪੀ. ਤਰਨਤਾਰਨ ਦਰਸ਼ਨ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਸਤਪਾਲ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਨਸ਼ਿਆਂ ਦੇ ਖਾਤਮੇ ਲਈ ਪੁਲਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਵਿਚ ਇਲਾਕੇ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ ਸਹੀ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਸਮੱਗਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਲਾਕੇ ਅੰਦਰ ਪੰਜਾਬ ਪੁਲਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।