ਸਿੱਖ ਜਥੇਬੰਦੀਆਂ ਨੇ ਦਿੱਤਾ ਪੁਲਸ ਪ੍ਰਸ਼ਾਸਨ ਨੂੰ ਮੰਗ ਪੱਤਰ
Thursday, Aug 02, 2018 - 06:52 AM (IST)

ਝਬਾਲ, (ਨਰਿੰਦਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਬਾਬਾ ਬੁੱਢਾ ਸਾਹਿਬ ਜੀ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਲਾਡੀ ਪੰਜਵੜ ਅਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਸਤਿਕਾਰ ਸਭਾ ਪੰਜ ਪ੍ਰਧਾਨੀ ਦੇ ਮੁੱਖ ਸੇਵਾਦਾਰ ਭਾਈ ਸੂਬਾ ਸਿੰਘ ਰਾਮਰੌਣੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆ ਦੇ ਕਾਰਕੁੰਨਾਂ ਵੱਲੋਂ ਅੱਜ ਇਕੱਤਰ ਹੋ ਕੇ ਥਾਣਾ ਝਬਾਲ ਦੇ ਮੁਖੀ ਮਨੋਜ ਕੁਮਾਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪਿੰਡ ਪੱਧਰੀ ਖੁਰਦ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਜੀ ਦੀ ਹਦੂਦ ਅੰਦਰ ਬਣੀ ਪੀਰ ਦੀ ਜਗ੍ਹਾ ’ਤੇ ਕੁੱਝ ਪਿੰਡ ਦੇ ਲੋਕਾਂ ਵੱਲੋਂ ਹਰ ਸਾਲ ਗਾਉਣ ਵਾਲੀ ਲਾਈ ਜਾਂਦੀ ਹੈ। ਇਸ ਨਾਲ ਗੁਰੂੁ ਘਰ ਦੀ ਮਰਿਆਦਾ ਭੰਗ ਹੁੰਦੀ ਹੈ। ਇਹ ਸਿੱਖ ਮਰਿਅਾਦਾ ਦੇ ਬਿਲਕੁਲ ਉਲਟ ਹੈ। ਇਸ ਲਈ 5 ਅਗਸਤ ਨੂੰ ਜੋ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਫਿਰ ਗਾਉਣ ਵਾਲੀ ਲਾਉਣ ਦੀਆਂ ਤਿਆਰੀਆਂ ਹੋ ਰਹੀਆਂ ਹਨ, ਨੂੰ ਸਖਤੀ ਨਾਲ ਰੋਕਿਆ ਜਾਵੇ ਨਹੀਂ ਤਾਂ ਸਿੱਖ ਜਥੇਬੰਦੀਆਂ ਆਪਣੇ ਪੱਧਰ ’ਤੇ ਕਾਰਵਾਈ ਕਰ ਕੇ ਰੋਕਣਗੀਆਂ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਸਮੇਂ ਮੰਗ ਪੱਤਰ ਦੇਣ ਵਾਲਿਆਂ ਵਿਚ ਮੁੱਖ ਤੌਰ ’ਤੇ ਹਰਭੇਜ ਸਿੰਘ, ਸਰਦਾਰਾ ਸਿੰਘ, ਵਿਰਸਾ ਸਿੰਘ, ਹਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਗੁਰਦੇਵ ਸਿੰਘ, ਗੁਰਪ੍ਰਤਾਪ ਸਿੰਘ, ਬੀਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ ਤੇ ਸੁਖਚੈਨ ਸਿੰਘ ਆਦਿ ਹਾਜ਼ਰ ਸਨ।