ਪੰਜਾਬ ਪੁਲਸ ਨੂੰ ਆਈ ਹਰਿਆਣਾ ਦੀ ਚਿੱਠੀ, ਮੀਡੀਆ ਨੂੰ ਲੈ ਕੇ ਕੀਤੀ ਗਈ ਇਹ ਅਪੀਲ

Sunday, Dec 08, 2024 - 01:39 PM (IST)

ਪਟਿਆਲਾ/ਹਰਿਆਣਾ- ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪਹਿਲੇ ਜੱਥੇ ਵਿਚ 101 ਕਿਸਾਨਾਂ ਦਾ ਜੱਥਾ ਪੈਦਲ ਹੀ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਹਰਿਆਣਾ ਪੁਲਸ ਵੱਲੋਂ ਅੱਜ ਵੀ ਸਖ਼ਤ ਪ੍ਰਬੰਧਾਂ ਨਾਲ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਹਰਿਆਣਾ ਵੱਲੋਂ ਪੰਜਾਬ ਤੇ ਹਰਿਆਣਾ ਵਿਚਾਲੇ ਪੈਂਦੇ ਘੱਗਰ ਦੇ ਪੁਲ਼ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਉੱਥੇ ਕੰਕਰੀਟ ਦੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੌਰਾਨ ਹਰਿਆਣਾ ਪੁਲਸ ਦੇ ਅਫ਼ਸਰਾਂ ਤੇ ਕਿਸਾਨਾਂ ਵਿਚਾਲੇ ਤਿੱਖੀ ਬਹਿਸ ਵੀ ਹੋ ਗਈ ਹੈ। 

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਹਰਿਆਣਾ ਪੁਲਸ ਨੇ ਮੀਡੀਆ ਨੂੰ 1 ਕਿਲੋਮੀਟਰ ਦੂਰ ਰਹਿਣ ਦੀ ਦਿੱਤੀ ਸਲਾਹ

ਹਰਿਆਣਾ ਦੇ ਡੀ. ਜੀ. ਪੀ. ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਪੱਤਰ ਲਿਖ ਕੇ ਕਿਹਾ ਕਿ ਪੰਜਾਬ ਦਾ ਮੀਡੀਆ ਹਰਿਆਣਾ ਸਰਹੱਦ ’ਤੇ ਚੱਲ ਰਹੇ ਸੰਘਰਸ਼ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰਹੇ। ਹਰਿਆਣਾ ਪੁਲਸ ਨੇ ਪੱਤਰ ਲਿਖ ਕੇ ਕਿਹਾ ਕਿ ਕਈ ਵਾਰ ਹਾਲਾਤ ਵਿਗੜ ਜਾਂਦੇ ਹਨ, ਇਸ ਲਈ ਮੀਡੀਆ ਨੂੰ ਦੂਰ ਰਹਿਣਾ ਚਾਹੀਦਾ ਹੈ। ਹਾਲਾਂਕਿ ਮੀਡੀਆ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਕਿਉਂਕਿ ਹੁਣ ਤੱਕ ਸਾਰਾ ਪੱਤਰਕਾਰ ਭਾਈਚਾਰਾ ਆਪਣੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਕਿਸਾਨ ਅੰਦੋਲਨ ਦੀ ਕਵਰੇਜ ਕਰਦਾ ਆ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਦੱਸ ਦੇਈਏ ਕਿ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਉਹ ਦਿੱਲੀ ਕੂਚ ਦੀ ਪਰਮਿਸ਼ਨ ਦਿਖਾਉਣ, ਤਾਂ ਹੀ ਉਨ੍ਹਾਂ ਨੂੰ ਇੱਥੋਂ ਲੰਘਣ ਦਿੱਤਾ ਜਾਵੇਗਾ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਪੁਲਸ ਇਸ ਵੇਲੇ ਪੰਜਾਬ ਦੀ ਸਰਹੱਦ ਵਿਚ ਖੜ੍ਹੀ ਹੈ। ਕਿਸਾਨਾਂ ਵੱਲੋਂ ਹਰਿਆਣਾ ਪੁਲਸ ਤੋਂ ਹੀ ਉੱਥੇ ਆਉਣ ਦੀ ਪਰਮਿਸ਼ਨ ਦਿਖਾਉਣ ਦੀ ਗੱਲ ਆਖ਼ੀ ਜਾ ਰਹੀ ਹੈ। ਫ਼ਿਲਹਾਲ ਦੋਹਾਂ ਪਾਸਿਓਂ ਤਿੱਖੀ ਬਹਿਸਬਾਜ਼ੀ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News