ਪੁਲਸ ਅਲਰਟ ''ਤੇ, ਸਰਹੱਦ ''ਤੇ ਵਧਾਈ ਗਈ ਸੁਰੱਖਿਆ
Tuesday, Jan 20, 2026 - 06:07 PM (IST)
ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਦਾ ਬਮਿਆਲ ਦਾ ਇਕ ਬਹੁਤ ਹੀ ਸੰਵੇਦਨਸ਼ੀਲ ਇਲਾਕਾ ਹੋਣ ਕਾਰਨ ਪੁਲਸ ਵੱਲੋਂ ਗਤੀਵਿਧੀ ਤੇਜ਼ ਕਰ ਦਿੱਤੀ ਗਈ ਹੈ ਕਿਉਂਕਿ ਜਿਸ ਦੇ ਇਕ ਪਾਸੇ ਭਾਰਤ-ਪਾਕਿ ਸਰਹੱਦ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਸਰਹੱਦ ਹੈ। ਇਸ ਕਾਰਨ ਪੁਲਸ ਲਗਾਤਾਰ ਚੌਕਸ ਹੈ। ਹੁਣ ਗਣਤੰਤਰ ਦਿਵਸ ਅਤੇ ਹਾਲ ਹੀ ਵਿਚ ਹਥਿਆਰਾਂ ਦੇ ਭੰਡਾਰ ਦੀ ਖੋਜ ਦੇ ਮੱਦੇਨਜ਼ਰ ਪੁਲਸ ਨੇ ਬੀਐੱਸਐੱਫ ਦੇ ਸਹਿਯੋਗ ਨਾਲ ਬਮਿਆਲ ਸੈਕਟਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪਾਕਿਸਤਾਨ ਡਰੋਨ ਰਾਹੀਂ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹੋਰ ਤਰੀਕਿਆਂ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦਾ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਕੁਨੈਕਸ਼ਨ ਕੱਟਣਗੀਆਂ 13 ਟੀਮਾਂ
ਇਨ੍ਹਾਂ ਕੋਸ਼ਿਸ਼ਾਂ ਨੂੰ ਅਸਫਲ ਕਰਨ ਲਈ, ਪੁਲਸ ਅਤੇ ਬੀਐਸਐਫ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ ਜਦੋਂ ਕਿ ਬਮਿਆਲ ਸੈਕਟਰ ਵਿਚ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਲਈ ਗਈ। ਪੁਲਸ ਨੇ ਉਜ ਨਦੀ ਦੇ ਨਾਲ-ਨਾਲ ਤਲਾਸ਼ੀ ਵੀ ਲਈ, ਜੋ ਕਿ ਪਾਕਿਸਤਾਨ ਤੋਂ ਘੁਸਪੈਠ ਦਾ ਇਕ ਸੰਭਾਵੀ ਰਸਤਾ ਹੈ। ਬੀਐਸਐਫ ਵੱਲੋਂ ਇਕ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਸ਼ਰਾਰਤੀ ਅਨਸਰ ਘੁਸਪੈਠ ਲਈ ਇਨ੍ਹਾਂ ਰਸਤਿਆਂ ਦੀ ਵਰਤੋਂ ਨਾ ਕਰ ਸਕੇ। ਡੀਐੱਸਪੀ ਆਪਰੇਸ਼ਨਜ਼ ਗੁਰਬਖਸ਼ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਦਿਨ ਪਹਿਲਾਂ ਪੁਲਸ ਅਤੇ ਬੀਐਸਐਫ ਦੁਆਰਾ ਇਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ, ਜਿਸ ਵਿਚ ਬਰਾਮਦ ਕੀਤੇ ਗਏ ਹਥਿਆਰਾਂ ਦੇ ਭੰਡਾਰ ਨੂੰ ਧਿਆਨ ਵਿਚ ਰੱਖਿਆ ਗਿਆ ਤਾਂ ਜੋ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
