ਗਣਤੰਤਰ ਦਿਵਸ ਬਾਰੇ ਪੁਲਸ ਚੌਕਸ

Friday, Jan 26, 2018 - 02:42 AM (IST)

ਗਣਤੰਤਰ ਦਿਵਸ ਬਾਰੇ ਪੁਲਸ ਚੌਕਸ

ਮੋਗਾ,   (ਅਜ਼ਾਦ)-  ਗਣਤੰਤਰ ਦਿਵਸ ਨੂੰ ਧਿਆਨ 'ਚ ਰਖਦੇ ਹੋਏ ਮੋਗਾ ਪੁਲਸ ਅਤੇ ਰੇਲਵੇ ਪੁਲਸ ਵੱਲੋਂ ਵ੍ਹੀਕਲਾਂ ਅਤੇ ਟਰੇਨਾਂ ਦੀ ਚੈਕਿੰਗ ਕਰਨ ਦੇ ਇਲਾਵਾ ਸ਼ਹਿਰ 'ਚ ਜਗ੍ਹਾ-ਜਗ੍ਹਾ 'ਤੇ ਨਾਕਾਬੰਦੀ ਕੀਤੀ ਗਈ। ਆਉਣ-ਜਾਣ ਵਾਲੇ ਲੋਕਾਂ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਕੇਸਰ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ ਹੁੰਦਲ ਦੇ ਨਿਰਦੇਸ਼ਾਂ 'ਤੇ ਗਣਤੰਤਰ ਦਿਵਸ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ ਹੈ। ਸ਼ਹਿਰ ਦੀਆਂ ਜਨਤਕ ਥਾਵਾਂ ਸਮੇਤ ਜਗ੍ਹਾ-ਜਗ੍ਹਾ ਨਾਕਾਬੰਦੀ ਕਰ ਕੇ ਦਿਨ-ਰਾਤ ਆਉਣ-ਜਾਣ ਵਾਲੇ ਵ੍ਹੀਕਲਾਂ ਦੀ ਵਿਸ਼ੇਸ਼ ਚੈਕਿੰਗ ਦੀ ਮੁਹਿੰਮ ਚੱਲ ਰਹੀ ਹੈ ਤਾਂ ਕਿ ਕੋਈ ਗਲਤ ਅਨਸਰ ਜ਼ਿਲੇ 'ਚ ਪ੍ਰਵੇਸ਼ ਨਾ ਕਰ ਸਕੇ। 
ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਅਤੇ ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਬੱਸ ਸਟੈਂਡ, ਕੋਟਕਪੂਰਾ ਬਾਈਪਾਸ, ਬਹੋਨਾ ਚੌਕ, ਸ਼ੇਖਾਂ ਵਾਲਾ ਚੌਕ, ਮੇਨ ਬਾਜ਼ਾਰ ਮੋਗਾ, ਪ੍ਰਤਾਪ ਰੋਡ ਚੌਕ, ਥਾਪਰ ਚੌਕ, ਅੰਮ੍ਰਿਤਸਰ ਰੋਡ, ਦੁਸਾਂਝ ਰੋਡ, ਜੀ. ਟੀ. ਰੋਡ, ਕੋਰਟ ਰੋਡ ਕੰਪਲੈਕਸ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਕੋਟਕਪੂਰਾ ਰੋਡ ਤੇ ਪੁਰਾਣਾ ਮੋਗਾ 'ਚ ਵਿਸ਼ੇਸ਼ ਚੈਕਿੰਗ ਦੇ ਇਲਾਵਾ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ। ਨਾਕਿਆਂ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਵੱਲੋਂ ਸ਼ਹਿਰ 'ਚ ਆਉਣ-ਜਾਣ ਵਾਲੇ ਸਾਰੇ ਵ੍ਹੀਕਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਮਨ-ਸ਼ਾਂਤੀ ਨੂੰ ਭੰਗ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
ਇਸੇ ਤਰ੍ਹਾਂ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਅਜਮੇਰ ਸਿੰਘ, ਲਾਲ ਸਿੰਘ, ਸੁਰਜੀਤ ਸਿੰਘ, ਬਲਕਾਰ ਸਿੰਘ (ਸਾਰੇ ਹੌਲਦਾਰ) ਅਤੇ ਮਹਿਲਾ ਪੁਲਸ ਕਰਮਚਾਰੀ ਨਰੇਸ਼ ਕੁਮਾਰੀ ਨਾਲ ਫਿਰੋਜ਼ਪੁਰ ਤੋਂ ਲੁਧਿਆਣਾ ਆਉਣ-ਜਾਣ ਵਾਲੀਆਂ ਸਾਰੀਆਂ ਟਰੇਨਾਂ ਦੀ ਜਾਂਚ ਕੀਤੀ ਗਈ। ਯਾਤਰੀਆਂ ਦੇ ਸਾਮਾਨ ਦੀ ਵੀ ਚੰਗੀ ਤਰ੍ਹਾਂ ਪੜਤਾਲ ਕੀਤੀ।


Related News