ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਪੁਲਸ ਅਤੇ ਪ੍ਰਸ਼ਾਸਨ ਲਗਾਤਾਰ ਸਰਗਰਮ : ਸਪੀਕਰ ਸੰਧਵਾਂ
Sunday, Jul 20, 2025 - 07:19 AM (IST)

ਅੰਮ੍ਰਿਤਸਰ (ਸਰਬਜੀਤ) : ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਕਾਨੂੰਨ ਬਣਾਉਣ ਲਈ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਜਿੱਥੇ ਉਹਨਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਉਕਤ ਕਾਨੂੰਨ ਬਣਾਉਣ ਲਈ ਸਾਰੇ ਬੁੱਧੀਜੀਵੀਆਂ, ਵਕੀਲਾਂ, ਕਾਨੂੰਨਦਾਨਾਂ, ਪ੍ਰੋਫੈਸਰਾਂ ਕੋਲੋਂ ਵਿਚਾਰ ਮੰਗੇ ਗਏ ਹਨ ਅਤੇ ਇਸ ਲਈ ਜੋ ਕਮੇਟੀ ਤਿਆਰ ਕੀਤੀ ਹੈ, ਉਸ ਦੇ ਮੁਖੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਬਣਾਇਆ ਗਿਆ ਹੈ। ਉਨ੍ਹਾਂ ਇਸ ਲਈ ਸਾਰੇ ਭਾਈਚਾਰਿਆਂ ਕੋਲੋਂ ਸਹਿਯੋਗ ਅਤੇ ਰਾਏ ਵੀ ਮੰਗੀ।
ਇਹ ਵੀ ਪੜ੍ਹੋ : ਕਹਿਰ ਓ ਰੱਬਾ! ਛੱਤ 'ਤੇ ਸੁੱਤੀਆਂ ਸਕੀਆਂ ਭੈਣਾਂ ਨੂੰ ਮੌਤ ਨੇ ਇੰਝ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਨੁਕਸਾਨ ਪਹੁੰਚਾਉਣ ਬਾਰੇ ਆਈ ਧਮਕੀ ਦੇ ਬਾਰੇ ਬੋਲਦੇ ਹੋਏ ਸੰਧਵਾਂ ਨੇ ਕਿਹਾ ਕਿ ਇਹ ਸਥਾਨ ਰੂਹਾਨੀਅਤ ਦਾ ਕੇਂਦਰ ਕਹਾਇਆ ਜਾਂਦਾ ਹੈ, ਜਿੱਥੇ ਆ ਕੇ ਹਰ ਧਰਮਾਂ ਦੇ ਵਿਅਕਤੀ ਆਪਣੀ ਸੁੱਖ, ਸ਼ਾਂਤੀ ਤੇ ਰੱਖਿਆ ਮੰਗਦੇ ਹਨ ਅਤੇ ਗੁਰੂ ਮਹਾਰਾਜ ਕਿਰਪਾ ਵੀ ਕਰਦੇ ਹਨ। ਉਹਨਾਂ ਕਿਹਾ ਕਿ ਜੋ ਵੀ ਸ਼ਰਾਰਤੀ ਅਨਸਰ ਵੱਲੋਂ ਈਮੇਲ ਆਈਆਂ ਹਨ, ਉੱਤੇ ਕਾਰਵਾਈ ਲਈ ਪੁਲਸ ਅਤੇ ਪ੍ਰਸ਼ਾਸਨ ਨਿਰੰਤਰ ਕੰਮ ਕਰ ਰਿਹਾ ਹੈ। ਪੁਲਸ ਪ੍ਰਸ਼ਾਸਨ ਲਗਾਤਾਰ ਸੁਰੱਖਿਆ ਪ੍ਰਬੰਧਾਂ ਦੇ ਨਾਲ ਨਾਲ ਦੋਸ਼ੀ ਵਿਅਕਤੀਆਂ ਦੀ ਭਾਲ ਵਿੱਚ ਸਰਗਰਮ ਹੈ। ਇੱਕ ਦੋਸ਼ੀ ਨੂੰ ਫੜਿਆ ਜਾ ਚੁੱਕਾ ਹੈ ਅਤੇ ਛੇਤੀ ਹੀ ਦੂਸਰੇ ਦੋਸ਼ੀ ਵੀ ਫੜ ਲੈ ਜਾਣਗੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲਗਾਤਾਰ ਸੁਰੱਖਿਆ ਏਜੰਸੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਰੱਖ ਰਹੇ ਹਨ ਅਤੇ ਅਸੀਂ ਪੰਜਾਬ ਸਰਕਾਰ ਵੱਲੋਂ ਇਹ ਭਰੋਸਾ ਦਿਵਾਉਂਦੇ ਹਾਂ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਸ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਮਰਿਆਦਾ ਅਨੁਸਾਰ ਸੁਰੱਖਿਆ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਸਾਰੇ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਇਹ ਭਰੋਸਾ ਦਿੰਦੇ ਹਾਂ ਕਿ ਇੱਥੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ, ਕਿਸੇ ਵੀ ਤਰ੍ਹਾਂ ਭੜਕਾਹਾਟ ਵਿੱਚ ਆਉਣ ਦੀ ਲੋੜ ਨਹੀਂ, ਤੁਸੀਂ ਗੁਰੂ ਘਰ ਉੱਤੇ ਵਿਸ਼ਵਾਸ ਰੱਖੋ, ਸਾਡੀਆਂ ਏਜੰਸੀਆਂ ਲਗਾਤਾਰ ਦੋਸ਼ੀ ਨੂੰ ਫੜਨ ਲਈ ਕੰਮ ਕਰ ਰਹੀਆਂ ਹਨ ਤੇ ਛੇਤੀ ਹੀ ਦੋਸ਼ੀ ਕਾਬੂ ਕਰ ਲੈ ਜਾਣਗੇ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਮਿਰਜ਼ਾਪੁਰ : ਕਾਂਵੜੀਆਂ ਨੇ CRPF ਜਵਾਨ ਦਾ ਕੁੱਟ-ਕੁੱਟ ਕੀਤਾ ਬੁਰਾ ਹਾਲ, ਤਮਾਸ਼ਬੀਨ ਬਣੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8