ਜਲੰਧਰ ''ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50 ਤੋਂ ਵਧੇਰੇ ਪੇਟੀਆਂ ਸ਼ਰਾਬ ਫੜ੍ਹੀ
Wednesday, Apr 22, 2026 - 02:33 PM (IST)
ਜਲੰਧਰ (ਸੋਨੂੰ)- ਪੁਲਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਪੱਛਮੀ ਹਲਕੇ ਵਿੱਚ ਰਾਜੂ ਚੌਹਾਨ ਦੇ ਘਰ ਰੇਡ ਕੀਤੀ। ਘਰ ਵਿਚੋਂ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਗਈ ਹੈ। ਰਾਜੂ ਚੌਹਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਆਬਕਾਰੀ ਵਿਭਾਗ ਦੀ ਟੀਮ ਦੇ ਨਾਲ ਕਾਰਵਾਈ ਦੌਰਾਨ ਪੁਲਸ ਸੁਪਰਡੈਂਟ, ਏ. ਸੀ. ਪੀ. ਅਤੇ ਐੱਸ. ਐੱਚ. ਓ. ਮੌਕੇ 'ਤੇ ਮੌਜੂਦ ਸਨ। ਅਧਿਕਾਰੀ ਨੇ ਦੱਸਿਆ ਕਿ ਘਰ ਵਿਚੋਂ 50 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਨਾਲ ਮਿਲ ਕੇ ਇਕ ਸੂਚਨਾ ਦੇ ਆਧਾਰ 'ਤੇ ਘਰ ਵਿਚ ਛਾਪਾ ਮਾਰਿਆ ਗਿਆ ਸੀ। ਘਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਸਟੋਰ ਕੀਤੀ ਹੋਈ ਮਿਲੀ। ਪਹਿਲਾਂ ਵੀ ਕਈ ਵਾਰ ਜਾਂਚ ਕੀਤੀ ਗਈ ਸੀ ਪਰ ਅੱਜ ਵੱਡੀ ਮਾਤਰਾ ਵਿਚ ਵ੍ਹਿਸਕੀ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਰਜਿੰਦਰ ਕੁਮਾਰ ਉਰਫ਼ ਰਾਜੂ ਚੌਹਾਨ ਮਧੂਬਨ ਕਾਲੋਨੀ ਦੇ ਨਾਖਾ ਵਾਲੇ ਬਾਗ 'ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ 'ਚ ਸ਼ਾਮਲ ਹੈ। ਇਸ ਤੋਂ ਬਾਅਦ ਆਬਕਾਰੀ ਵਿਭਾਗ ਦੀ ਟੀਮ ਨਾਲ ਮਿਲ ਕੇ ਘਰ ਵਿਚ ਛਾਪਾ ਮਾਰਿਆ।

ਆਤਿਸ਼ ਭਾਟੀਆ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 50 ਤੋਂ 60 ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ। ਰਾਜੂ ਚੌਹਾਨ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਵਿੱਚ ਪਤਾ ਲੱਗਾ ਕਿ ਰਾਜੂ ਰਿਹਾਇਸ਼ੀ ਇਮਾਰਤ ਨੂੰ ਗੈਰ-ਕਾਨੂੰਨੀ ਕੰਮਾਂ ਲਈ ਵਰਤ ਰਿਹਾ ਸੀ। ਇਸ ਤੋਂ ਬਾਅਦ ਨਗਰ ਨਿਗਮ ਦੀ ਟੀਮ ਨੂੰ ਵੀ ਸੂਚਿਤ ਕੀਤਾ ਗਿਆ। ਨਗਰ ਨਿਗਮ ਦੀ ਟੀਮ ਨੇ ਮੌਕੇ ਦਾ ਮੁਆਇਨਾ ਕਰਨ ਲਈ ਮੌਕੇ ਦਾ ਦੌਰਾ ਕੀਤਾ। ਨਗਰ ਨਿਗਮ ਦੀ ਟੀਮ ਵੱਲੋਂ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਾਜੂ ਵਿਰੁੱਧ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਉਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਥੇ ਹੀ ਸ਼ੱਕੀ ਵਿਅਕਤੀਆਂ ਕੋਲੋਂ ਸਾਮਾਨ ਜ਼ਬਤ ਕੀਤਾ ਗਿਆ ਹੈ, ਜਿਸ 'ਚ ਚਾਰ ਸਿਲੰਡਰ ਵੀ ਸ਼ਾਮਲ ਹਨ। ਏ. ਸੀ. ਪੀ. ਨੇ ਕਿਹਾ ਕਿ ਜਾਂਚ ਤੋਂ ਬਾਅਦ ਸ਼ੱਕੀਆਂ ਨੂੰ ਸਾਮਾਨ ਵਾਪਸ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
