ਪੁਲਸ ਤੇ ਗੈਂਗਸਟਰ ਐਨਕਾਊਂਟਰ ਮਾਮਲਾ: AGTF ਮੁਖੀ ਪ੍ਰਮੋਦ ਬਾਨ ਦਾ ਬਿਆਨ ਆਇਆ ਸਾਹਮਣੇ (ਵੀਡੀਓ)

02/22/2023 7:14:13 PM

ਫਤਿਹਗੜ੍ਹ ਸਾਹਿਬ  : ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਅੱਜ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਸਬੰਧੀ ਏ.ਜੀ.ਟੀ.ਐੱਫ. ਪ੍ਰਮੋਦ ਬਾਨ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪ੍ਰਮੋਦ ਬਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫ਼ਤਹਿਗੜ੍ਹ ਸਾਹਿਬ 'ਚ ਗੈਂਗਸਟਰ ਲੁਕੇ ਹੋਏ ਹਨ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਿਵਲ ਡਰੈੱਸ 'ਚ ਆਪਣੀ ਟੀਮ ਨਾਲ ਵੱਡਾ ਆਪਰੇਸ਼ਨ ਚਲਾਇਆ।

ਇਹ ਵੀ ਪੜ੍ਹੋ : ਕੇਂਦਰੀ ਸਿਹਤ ਮੰਤਰੀ ਦੇ ਬਿਆਨ 'ਤੇ ਮੰਤਰੀ ਡਾ. ਬਲਬੀਰ ਸਿੰਘ ਦਾ ਪਲਟਵਾਰ, ਕਹੀਆਂ ਵੱਡੀਆਂ ਗੱਲਾਂ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ 2 ਗੈਂਗਸਟਰ ਮੌਕੇ 'ਤੇ ਮਾਰੇ ਗਏ ਸਨ ਅਤੇ ਇਕ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ । ਹਸਪਤਾਲ ਇਲਾਜ ਦੌਰਾਨ ਤੀਜੇ ਗੈਂਗਸਟਰ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਥਾਰ 'ਚ 3 ਗੈਂਗਸਟਰ ਸਵਾਰ ਸਨ ਤੇ ਉਨ੍ਹਾਂ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਅਤੇ ਇਸ ਦੌਰਾਨ 2 ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਇੱਕ ਪੁਲਸ ਮੁਲਾਜ਼ਮ ਨੂੰ ਗੋਲੀ ਲੱਗੀ ਹੈ ਅਤੇ ਦੂਜੇ ਉੱਪਰ ਕਾਰ ਚੜ੍ਹ ਗਈ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਗੈਂਗਸਟਰਾਂ ਵਿੱਚੋਂ ਇੱਕ ਤਜਿੰਦਰ ਸਿੰਘ ਉਰਫ਼ ਤੇਜਾ ਹੈ ਜੋ ਫਿਲੌਰ ਵਿੱਚ ਪੁਲਸ ਕਾਂਸਟੇਬਲ ਕੁਲਦੀਪ ਬਾਜਵਾ ਦੇ ਕਤਲ ਵਿੱਚ ਸ਼ਾਮਲ ਸੀ। ਇਹ ਗਿਰੋਹ ਤਜਿੰਦਰ ਸਿੰਘ ਉਰਫ ਤੇਜਾ ਦਾ ਸੀ, ਉਹ ਇਸ ਦਾ ਮਾਸਟਰਮਾਈਂਡ ਸੀ। ਮੁਕਾਬਲੇ ਦੌਰਾਨ ਉਸ ਦੀ ਮੌਤ ਹੋ ਗਈ।

ਗੈਂਗਸਟਰ ਤਜਿੰਦਰ ਸਿੰਘ ਤੇਜਾ 'ਤੇ 40 ਦੇ ਕਰੀਬ ਕੇਸ ਦਰਜ ਹਨ ਅਤੇ ਉਹ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਉਹ 16 ਨਵੰਬਰ 2022 ਤੱਕ ਜ਼ਮਾਨਤ 'ਤੇ ਸੀ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਸਰਗਰਮ ਹੋ ਗਿਆ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਫਿਲੌਰ 'ਚ ਗੈਂਗਸਟਰਾਂ ਨੇ ਪੁਲਸ 'ਤੇ ਗੋਲੀਬਾਰੀ ਕੀਤੀ ਸੀ, ਜਿਸ 'ਚ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਹੋ ਗਈ ਸੀ।


Mandeep Singh

Content Editor

Related News