ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਪੁਲਸ ਨੇ ਕੀਤੀ ਪਹਿਲੀ ਗ੍ਰਿਫ਼ਤਾਰੀ (ਵੀਡੀਓ)

Tuesday, May 31, 2022 - 11:43 PM (IST)

ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਪੁਲਸ ਨੇ ਕੀਤੀ ਪਹਿਲੀ ਗ੍ਰਿਫ਼ਤਾਰੀ (ਵੀਡੀਓ)

 ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ’ਚ ਪੰਜਾਬ ਪੁਲਸ ਨੇ ਦੇਹਰਾਦੂਨ ਤੋਂ ਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਦਾ 5 ਦਿਨਾਂ ਦਾ ਰਿਮਾਂਡ ਲਿਆ ਹੈ। ਇਸ ਦਰਮਿਆਨ ਪੁਲਸ ਨੇ ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ ’ਚੋਂ ਵੀ ਦੋ ਗੈਂਗਸਟਰਾਂ ਨੂੰ ਵੀ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਉਨ੍ਹਾਂ ਤੋਂ ਵੀ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਸ ਨੇ 5 ਦਿਨਾ ਰਿਮਾਂਡ ’ਤੇ ਲਿਆ (ਵੀਡੀਓ)

ਜ਼ਿਕਰਯੋਗ ਹੈ ਕਿ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਗਈ ਸੀ। ਅੱਜ ਸਿੱਧੂੁ ਮੂਸੇਵਾਲਾ ਦਾ ਉਨ੍ਹਾਂ ਦੇ ਪਿੰਡ ਮੂਸਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। 


author

Manoj

Content Editor

Related News