ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Tuesday, May 19, 2026 - 05:01 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਗੁਰੂਹਰਸਹਾਏ ਅਤੇ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਵੱਖ-ਵੱਖ ਥਾਈਂ ਗਸ਼ਤ ਤੇ ਚੈਕਿੰਗ ਕਰਦਿਆਂ ਦੋ ਦੋਸ਼ੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਐੱਸ. ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਜਦ ਉਹ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾ ਨੂੰ ਸੂਚਨਾ ਮਿਲੀ ਕਿ ਉਦੈ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਹੈਰੋਇਨ ਵੇਚਣ ਦਾ ਆਦੀ ਹੈ, ਜੋ ਅੱਜ ਡੇਰਾ ਬਾਬਾ ਭੂਮਣ ਸ਼ਾਹ ਕੁਟੀ ਰੋਡ ਕੋਲ ਖੜ੍ਹਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਸੀ।
ਇਸ 'ਤੇ ਪੁਲਸ ਨੇ ਛਾਪੇਮਾਰੀ ਕਰਕੇ ਉਦੈ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ਵਿੱਚ ਥਾਣਾ ਲੱਖੋਕੇ ਬਹਿਰਾਮ ਦੇ ਐਸ. ਆਈ. ਮੁਕੇਸ਼ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ 'ਤੇ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਲੱਖੋਕੇ ਬਹਿਰਾਮ ਨੂੰ ਗ੍ਰਿਫ਼ਤਾਰ ਕਰਦੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
