ਅਮਰੀਕਾ ਤੋਂ ਡਿਪੋਰਟ ਹੋਏ 2 ਪੰਜਾਬੀ ਭਰਾ ਜਹਾਜੋਂ ਉਤਰਦਿਆਂ ਹੀ ਗ੍ਰਿਫ਼ਤਾਰ, ਪੜ੍ਹੋ ਪੂਰੀ ਖ਼ਬਰ (ਵੀਡੀਓ)
Sunday, Feb 16, 2025 - 01:14 PM (IST)

ਪਟਿਆਲਾ : ਅਮਰੀਕਾ ਤੋਂ ਡਿਪਰੋਟ ਕੀਤੇ ਭਾਰਤੀਆਂ ਦਾ ਦੂਜਾ ਜਹਾਜ਼ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈਂਡ ਹੋਇਆ। ਇਨ੍ਹਾਂ ਭਾਰਤੀਆਂ 'ਚੋਂ 65 ਲੋਕ ਪੰਜਾਬੀ ਸਨ। ਇਸ ਦੌਰਾਨ ਵੱਡੀ ਖ਼ਬਰ ਉਸ ਵੇਲੇ ਸਾਹਮਣੇ ਆਈ, ਜਦੋਂ ਅਮਰੀਕਾ ਤੋਂ ਡਿਪੋਰਟ ਹੋਏ 2 ਪੰਜਾਬੀ ਨੌਜਵਾਨਾਂ ਦਾ ਅਪਰਾਧਿਕ ਰਿਕਾਰਡ ਸਾਹਮਣੇ ਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲ ਰਹੀਆਂ ਤੇਜ਼ ਹਵਾਵਾਂ, ਜਾਣੋ ਕਦੋਂ ਪਵੇਗਾ ਮੀਂਹ
ਇਸ ਦੌਰਾਨ ਪਟਿਆਲਾ ਦੇ 2 ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਰਾਜਪੁਰਾ 'ਚ 175/23 ਐੱਫ. ਆਈ. ਆਰ. ਦੇ ਤਹਿਤ ਕਤਲ ਕੇਸ 'ਚ ਭਗੌੜੇ ਸਨ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ : ਪਤੀ ਦੀਆਂ ਅੱਖਾਂ ਮੂਹਰੇ ਪਤਨੀ ਦਾ ਬੇਰਹਿਮੀ ਨਾਲ ਕਤਲ
ਦੋਹਾਂ ਦੀ ਪਛਾਣ ਸੰਦੀਪ ਅਤੇ ਪਰਦੀਪ ਵਜੋਂ ਹੋਈ ਹੈ, ਜੋ ਕਿ ਚਚੇਰੇ ਭਰਾ ਹਨ। ਫਿਲਹਾਲ ਪਟਿਆਲਾ ਪੁਲਸ ਨੇ ਦੋਹਾਂ ਨੂੰ ਹਿਰਾਸਤ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8