ਹੁੱਲੜਬਾਜ਼ੀ ਕਰਦੇ ਹੋਏ ਰੀਲ ਬਣਾਉਣ ਵਾਲੇ 3 ਨੌਜਵਾਨਾਂ ਨੂੰ ਪੁਲਸ ਨੇ ਕੀਤਾ ਕਾਬੂ

Thursday, May 01, 2025 - 06:01 AM (IST)

ਹੁੱਲੜਬਾਜ਼ੀ ਕਰਦੇ ਹੋਏ ਰੀਲ ਬਣਾਉਣ ਵਾਲੇ 3 ਨੌਜਵਾਨਾਂ ਨੂੰ ਪੁਲਸ ਨੇ ਕੀਤਾ ਕਾਬੂ

ਲੁਧਿਆਣਾ (ਅਨਿਲ) : ਪੁਲਸ ਕਮਿਸ਼ਨਰ ਲੁਧਿਆਣਾ ਆਈ. ਪੀ. ਐੱਸ. ਸਵਪਨ ਸ਼ਰਮਾ ਨੇ ਸ਼ਹਿਰ ’ਚ ਹੁੱਲੜਬਾਜ਼ੀ ਕਰਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲੇ ਨੌਜਵਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। 3 ਮੁਲਜ਼ਮਾਂ ਖਿਲਾਫ਼ ਪੀ. ਏ. ਯੂ. ਪੁਲਸ ਸਟੇਸ਼ਨ ’ਚ ਕੇਸ ਦਰਜ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਵੈਸਟ ਜਤਿੰਦਰਪਾਲ ਸਿੰਘ ਅਤੇ ਥਾਣਾ ਇੰਚਾਰਜ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਕੱਲ੍ਹ 3 ਨਾਬਾਲਿਗ ਨੌਜਵਾਨਾਂ ਨੇ ਮੋਟਰਸਾਈਕਲ ਚਲਾਉਂਦੇ ਹੋਏ ਹੁੱਲੜਬਾਜ਼ੀ ਕਰ ਕੇ ਵੀਡੀਓ ਬਣਾ ਰਹੇ ਸੀ, ਜਿਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਵੀਡੀਓ ਇੰਟਰਨੈੱਟ ’ਤੇ ਅਪਲੋਡ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਿਉਂ ਹੀ ਪੁਲਸ ਨੂੰ ਉਕਤ ਵੀਡੀਓ ਇੰਟਰਨੈੱਟ ’ਤੇ ਮਿਲੀ ਤਾਂ ਪੁਲਸ ਨੇ ਤੁਰੰਤ ਕਾਰਵਾਈ ਕੀਤੀ ਅਤੇ 3 ਨੌਜਵਾਨਾਂ ਦੀ ਪਛਾਣ ਝੁੱਗੀਆਂ, ਪੈਟਰੋਲ ਪੰਪ ਨੇੜੇ, ਪੰਜਪੀਰ ਰੋਡ ਦੇ ਰਹਿਣ ਵਾਲਿਆਂ ਵਜੋਂ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਤਿੰਨੇ ਨਾਬਾਲਿਗਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਰੇਲਵੇ ਟ੍ਰੈਕ ’ਤੇ ਮਿਲੇ ਲਵਾਰਿਸ ਬੈਗ ’ਚੋਂ ਨਿਕਲੀਆਂ 7380 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ

ਉਨ੍ਹਾਂ ਕਿਹਾ ਕਿ ਤਿੰਨੋਂ ਨੌਜਵਾਨਾਂ ਦੀ ਉਮਰ 15 ਤੋਂ 17 ਸਾਲ ਦੇ ਵਿਚਕਾਰ ਹੈ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਜਿਹੀ ਹੁੱਲੜਬਾਜ਼ੀ ਕਰਦੇ ਹੋਏ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News