ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

Wednesday, Jul 15, 2026 - 10:45 AM (IST)

ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਥਾਣਾ ਫਿਰੋਜ਼ਪੁਰ ਕੈਂਟ ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾ੍ਣਾ ਫਿਰੋਜ਼ਪੁਰ ਕੈਂਟ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਫਿਰੋਜ਼ਪੁਰ ਕੈਂਟ ਦੇ ਸ਼ਮਸ਼ਾਨਘਾਟ ਦੇ ਨੇੜੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਮੁਲਜ਼ਮ ਗੁਰਜੰਟ ਉਰਫ਼ ਜੰਟਾ ਪੁੱਤਰ ਪ੍ਰੀਤਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 03.80 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਦੂਜੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਗਸ਼ਤ ਦੇ ਦੌਰਾਨ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਅਜੇ ਪੁੱਤਰ ਅਸ਼ੋਕ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਹੈਰੋਇਨ ਵੇਚਣ ਲਈ ਪੱਕੇ ਬੰਨ੍ਹ ਤੋਂ ਬਾਰੇਕੇ ਵੱਲ ਆਉਂਦੇ ਰਸਤੇ ’ਤੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ ਤਾਂ ਪੁਲਸ ਪਾਰਟੀ ਵੱਲੋਂ ਤੁਰੰਤ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕਰਦੇ ਹੋਏ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਤਲਾਸ਼ੀ ਲੈਣ ’ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਸਮੇਤ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਥਾਣਿਆਂ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News