ਕਪੂਰਥਲਾ 'ਚ ਡਿਊਟੀ ਤੋਂ ਘਰ ਜਾ ਰਹੀ ਔਰਤ 'ਤੇ ਫਾਇਰਿੰਗ ਕਰਨ ਵਾਲੇ 5 ਮੁਲਜ਼ਮ ਪੁਲਸ ਵੱਲੋਂ ਗ੍ਰਿਫ਼ਤਾਰ

Saturday, Nov 15, 2025 - 02:37 PM (IST)

ਕਪੂਰਥਲਾ 'ਚ ਡਿਊਟੀ ਤੋਂ ਘਰ ਜਾ ਰਹੀ ਔਰਤ 'ਤੇ ਫਾਇਰਿੰਗ ਕਰਨ ਵਾਲੇ 5 ਮੁਲਜ਼ਮ ਪੁਲਸ ਵੱਲੋਂ ਗ੍ਰਿਫ਼ਤਾਰ

ਕਪੂਰਥਲਾ (ਮਹਾਜਨ/ਭੂਸ਼ਣ/ਮਲਹੋਤਰਾ)- ਸਥਾਨਕ ਔਜਲਾ ਫਾਟਕ ਨੇੜੇ ਡਿਊਟੀ ਖ਼ਤਮ ਕਰਕੇ ਪਰਤ ਰਹੀ ਇਕ ਔਰਤ ’ਤੇ ਫਾਇਰਿੰਗ ਕਰਨ ਵਾਲੇ ਸਾਰੇ 5 ਮੁਲਜ਼ਮਾਂ ਨੂੰ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਘਟਨਾ ਤੋਂ ਕੁਝ ਘੰਟੇ ਬਾਅਦ ਹੀ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਵਾਰਦਾਤ ’ਚ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਦੀ ਆਬੋ ਹਵਾ ਹੋਈ ਜ਼ਹਿਰੀਲੀ! ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ

ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਐੱਸ. ਪੀ. (ਡੀ.) ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ 13 ਨਵੰਬਰ ਨੂੰ ਔਜਲਾ ਫਾਟਕ ਨੇੜੇ ਮਨਪ੍ਰੀਤ ਕੌਰ ਪਤਨੀ ਰਛਪਾਲ ਸਿੰਘ ਸਿੰਘ ਵਾਸੀ ਰਾਜਿੰਦਰ ਨਗਰ ਔਜਲਾ ਰੋਡ ਥਾਣਾ ਸਿਟੀ ਕਪੂਰਥਲਾ ਆਪਣੀ ਲੜਕੀ ਨਾਲ ਸਕੂਟਰੀ ’ਤੇ ਬਾਈਪਾਸ ਵੱਲ ਜਾ ਰਹੀ ਸੀ। ਇਸ ਦੌਰਾਨ ਉਸ ’ਤੇ ਇਕ ਮੋਟਰਸਾਇਕਲ ’ਤੇ ਆਏ 5 ਮੁਲਜ਼ਮਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਉਕਤ ਮਹਿਲਾ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਪੰਜ ਮੁਲਜ਼ਮਾਂ ਸੂਰਜ ਥਾਪਰ ਪੁੱਤਰ ਹਰਬੰਸ ਲਾਲ ਵਾਸੀ ਦਬੁਰਜੀ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ, ਦੇਵ ਦਰਸ਼ਨ ਉਰਫ਼ ਚਾਰੂ ਪੁੱਤਰ ਭਾਰਤ ਭੂਸ਼ਣ ਵਾਸੀ ਮੁਹੱਲਾ ਸ਼ੇਰਗੜ੍ਹ ਕਪੂਰਥਲਾ, ਕ੍ਰਿਸ਼ ਲਾਹੌਰੀਆ ਪੁੱਤਰ ਨਰੇਸ਼ ਕੁਮਾਰ ਵਾਸੀ ਮੁਹੱਲਾ ਸ਼ਹਿਰੀਆਂ ਕਪੂਰਥਲਾ, ਹਰਮਨਦੀਪ ਉਰਫ਼ ਭੰਡਾਲ ਪੁੱਤਰ ਅਮਰਜੀਤ ਸਿੰਘ ਵਾਸੀ ਅਜੀਤ ਨਗਰ ਕਪੂਰਥਲਾ ਤੇ ਅਨਮੋਲ ਕੁਮਾਰ ਪੁੱਤਰ ਮਨਮੋਹਨ ਕੁਮਾਰ ਵਾਸੀ ਮੁਹੱਲਾ ਕਾਇਮਪੁਰਾ ਕਪੂਰਥਲਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਫਾਇਰਿੰਗ! ਇਕ ਨੌਜਵਾਨ ਦੀ ਮੌਤ, ਪਿਆ ਚੀਕ-ਚਿਹਾੜਾ

ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਡੀ. ਐੱਸ. ਪੀ. (ਸਬ-ਡਿਵੀਜ਼ਨ) ਸ਼ੀਤਲ ਸਿੰਘ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਟੀਮ, ਜਿਸ ’ਚ ਐੱਸ. ਐੱਚ. ਓ. ਸਿਟੀ ਇੰਸਪੈਕਟਰ ਅਮਨਦੀਪ ਨਾਹਰ ਸ਼ਾਮਲ ਸੀ, ਨੂੰ ਤੁਰੰਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਜਿਸ ’ਤੇ ਕੰਮ ਕਰਦੇ ਹੋਏ ਐੱਸ.ਐੱਚ.ਓ. ਸਿਟੀ ਇੰਸਪੈਕਟਰ ਅਮਨਦੀਪ ਨਾਹਰ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਵਾਰਦਾਤਾਂ ’ਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵਾਰਦਾਤ ’ਚ ਇਸਤੇਮਾਲ ਕੀਤਾ ਗਿਆ 30 ਬੋਰ ਦਾ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਖ਼ੁਲਾਸਾ ਹੋਇਆ ਕਿ ਮੁਲਜ਼ਮ ਦੇਵ ਦਰਸ਼ਨ ਉਰਫ਼ ਚਾਰੂ ਪੁੱਤਰ ਭਾਰਤ ਭੂਸ਼ਣ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਕੁੱਲ੍ਹ 8 ਮਾਮਲੇ ਦਰਜ ਹਨ। ਉਥੇ ਹੀ ਮੁਲਜ਼ਮ ਕ੍ਰਿਸ਼ ਲਾਹੌਰੀਆ ਪੁੱਤਰ ਨਰੇਸ਼ ਕੁਮਾਰ ਖ਼ਿਲਾਫ਼ ਇਕ ਮਾਮਲਾ ਦਰਜ ਹੈ। ਐੱਸ. ਪੀ. (ਡੀ.) ਵਿਰਕ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਰਾਮਦ ਪਿਸਤੌਲ ਕਿੱਥੋਂ ਲੈ ਕੇ ਆਏ ਸਨ, ਇਸ ਸਬੰਧ ’ਚ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਔਰਤ ਦਾ ਬੇਰਹਿਮੀ ਨਾਲ ਕਤਲ! ਖੇਤਾਂ 'ਚ ਇਸ ਹਾਲ 'ਚ ਲਾਸ਼ ਵੇਖ ਲੋਕਾਂ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News