ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Monday, Mar 30, 2026 - 03:13 PM (IST)
ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਔੜ ਪੁਲਸ ਨੇ 19.80 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਬੱਸ ਸਟੈਂਡ ਔੜ ਤੋਂ ਪਿੰਡ ਗੱਡੂਪੜ ਹੁੰਦੇ ਹੋਏ ਮੱਲਾ ਬੇਦੀਆ ਵੱਲ ਜਾ ਰਹੀ ਸੀ ਕਿ ਪਿੰਡ ਦੇ ਮੋੜ ਦੇ ਨੇੜੇ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ।
ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਹੱਥ ਵਿੱਚ ਫੜ੍ਹਿਆ ਵਜ਼ਨਦਾਰ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 19.80 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਰਾਕੇਸ਼ ਪਾਲ ਉਰਫ਼ ਕੇਸ਼ਾ ਪੁੱਤਰ ਭਜਨ ਰਾਮ ਵਾਸੀ ਪਿੰਡ ਘਟਾਰੋਂ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
