ਦੁਕਾਨਾਂ ਤੋਂ ਸਾਮਾਨ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕੇਸ ਦਰਜ

Saturday, Nov 30, 2024 - 09:11 AM (IST)

ਦੁਕਾਨਾਂ ਤੋਂ ਸਾਮਾਨ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕੇਸ ਦਰਜ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਿਛਲੇ ਦਿਨੀਂ ਦੀਨਾਨਗਰ ਬਾਈਪਾਸ ਅਤੇ ਘਰੋਟਾ ਮੋੜ ਤੋਂ 2 ਦੁਕਾਨਾਂ  ਤੋਂ ਇਕ ਨੌਜਵਾਨ ਵੱਲੋਂ ਦੁਕਾਨਾਂ ਦੇ ਤਾਲੇ ਤੋੜ ਕੇ ਅੰਦਰ ਪਿਆ ਸਾਮਾਨ ਚੋਰੀ ਕਰ ਲਿਆ ਗਿਆ ਸੀ ਜਿਸ ਨੂੰ ਪੁਲਸ ਵੱਲੋਂ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦੀਨਾਨਗਰ ਅਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਵਿੰਦਰ ਸਿੰਘ ਪੁੱਤਰ ਬਿਸ਼ਨ ਦਾਸ ਵਾਸੀ ਨੱਕੀ ਥਾਣਾ ਤਾਰਾਗੜ੍ਹ ਅਤੇ ਸੁਰਿੰਦਰ ਸਿੰਘ ਪੁੱਤਰ ਤਾਰੂ ਸਿੰਘ ਵਾਸੀ ਬਾਜ਼ਗਰ ਕੁੱਲੀਆਂ ਨੇ ਸ਼ਿਕਾਇਤ ਵਿਚ ਦੱਸਿਆ ਸੀ ਕਿ ਬਾਈਪਾਸ ਤੇ ਘਰੋਟਾ ਮੋੜ 'ਤੇ 2 ਦੁਕਾਨਾਂ ਹਨ ਅਤੇ ਕੁਝ ਦਿਨ ਪਹਿਲਾਂ ਹੀ  ਸਾਡੀਆਂ ਦੁਕਾਨਾਂ ਦੇ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਇਕ ਵੱਡਾ ਸਿਲੰਡਰ ,ਇਕ ਛੋਟਾ ਸਿਲੰਡਰ ਅਤੇ ਇਕ ਗੈਸ ਭੱਠੀ ਸਮੇਤ ਇਲੈਕਟਰੋਨਿਕਸ ਕੰਡਾ ਅਤੇ ਸੀਸੀਟੀਵੀ ਕੈਮਰੇ ਚੋਰੀ ਕਰ ਲਏ ਗਏ ਸਨ ਜਿਸ ਤੋਂ ਉਪਰੰਤ ਪੁਲਸ ਵੱਲੋਂ ਜਾਂਚ ਪੜਤਾਲ ਕਰਨ 'ਤੇ ਅਰਜੁਨ ਕੁਮਾਰ ਪੁੱਤਰ ਜਰਨੈਲ ਵਾਸੀ ਡੀਡਾ ਸਾਸੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜਿਸ ਉਪਰੰਤ ਉਸ ਨੇ ਸਵੀਕਾਰ ਕੀਤਾ ਕਿ ਇਹ ਚੋਰੀਆਂ ਉਸ ਨੇ ਹੀ ਕੀਤੀਆਂ ਹਨ ਅਤੇ ਪੁਲਸ ਵੱਲੋਂ ਉਸ ਕੋਲੋਂ ਇਹ ਸਾਰਾ ਸਾਮਾਨ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਸ ਨੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Sandeep Kumar

Content Editor

Related News