ਪੈਰੋਲ ਤੋਂ ਵਾਪਸ ਨਾ ਪਰਤਣ ਵਾਲੇ ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Sunday, Feb 15, 2026 - 04:42 PM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਮੱਲਾਂਵਾਲਾ ਦੀ ਪੁਲਸ ਨੇ ਪੈਰੋਲ ’ਤੇ ਆਏ ਇੱਕ ਵਿਅਕਤੀ ਨੂੰ ਪੈਰੋਲ ਤੋਂ ਵਾਪਸ ਨਾ ਪਰਤਣ ਦੇ ਦੋਸ਼ 'ਚ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਉਕਤ ਮਾਮਲੇ 'ਚ ਪੁਲਸ ਨੇ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਥੀ ਕਰਮਚਾਰੀਆਂ ਸਮੇਤ ਬੀਤੇ ਦਿਨ ਸੂਚਨਾ ਮਿਲੀ ਸੀ ਕਿ ਪ੍ਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੋਹਾਲਾ ਪੈਰੋਲ ’ਤੇ ਆਇਆ ਸੀ।
ਉਹ ਵਾਪਸ ਨਹੀਂ ਗਿਆ ਹੈ। ਜਿਸ ’ਤੇ ਪੁਲਸ ਨੇ ਪ੍ਰਦੀਪ ਸਿੰਘ ਨੂੰ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਵਿੱਚ ਪ੍ਰਦੀਪ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
