ਪੁਲਸ ਨੇ ਨਸ਼ਾ ਤਸਕਰ ਨੂੰ ਇਕ ਕਿੱਲੋ ਅਫ਼ੀਮ ਸਮੇਤ ਕੀਤਾ ਗ੍ਰਿਫ਼ਤਾਰ
Tuesday, Nov 11, 2025 - 03:02 PM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਜ਼ਿਲ੍ਹੇ 'ਚ ਪੁਲਸ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਇੱਕ ਨਸ਼ਾ ਤਸਕਰ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਮੱਲਾਵਾਲਾ ਤੋਂ ਮਖੂ ਰੋਡ ਵੱਲ ਗਸ਼ਤ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਇੱਕ ਕੇਸਧਾਰੀ ਸ਼ੱਕੀ ਨੌਜਵਾਨ ਸੜਕ ਕਿਨਾਰੇ ਖੜ੍ਹਾ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ।
ਉਸਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ, ਜਿਸ ਨੇ ਆਪਣਾ ਨਾਮ ਨਵਜੀਤ ਸਿੰਘ ਪੁੱਤਰ ਜਸਵੰਤ ਸਿੰਘ ਦੱਸਿਆ, ਜਿਸਦੇ ਕੋਲੋਂ ਤਲਾਸ਼ੀ ਲੈਣ 'ਤੇ ਇਕ ਕਿਲੋ 50 ਗ੍ਰਾਮ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਖ਼ਿਲਾਫ਼ ਮੱਲਾਂਵਾਲਾ ਥਾਣੇ ਵਿੱਚ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁੱਛਗਿੱਛ ਕਰਦੇ ਹੋਏ ਉਸਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਇਹ ਅਫ਼ੀਮ ਕਿੱਥੋਂ ਲਿਆਇਆ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ।
