ਪੁਲਸ ਵੱਲੋਂ 4 ਚੋਰ ਕਾਬੂ

08/01/2017 1:49:19 AM

ਦਸੂਹਾ, (ਝਾਵਰ)- ਥਾਣਾ ਮੁਖੀ ਦਸੂਹਾ ਪਲਵਿੰਦਰ ਸਿੰਘ ਨੇ ਦੱਸਿਆ ਕਿ 4 ਦਿਨ ਪਹਿਲਾਂ ਚੋਰੀ ਹੋਇਆ ਟਰੈਕਟਰ ਸਵਰਾਜ 735  ਨੰ. ਪੀ ਬੀ 07 ਏੇ ਐੱਸ-1444 ਏ. ਐੱਸ. ਆਈ. ਦਲਜੀਤ ਸਿੰਘ ਤੇ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ 4 ਚੋਰਾਂ ਸਮੇਤ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਸਤਪਾਲ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਉਸਮਾਨ ਸ਼ਹੀਦ ਦਾ ਟਰੈਕਟਰ 25-26 ਜੁਲਾਈ ਦੀ ਅੱਧੀ ਰਾਤ ਨੂੰ ਉਸ ਦੀ ਹਵੇਲੀ 'ਚੋਂ ਚੋਰੀ ਹੋ ਗਿਆ ਸੀ। ਇਸ ਸਬੰਧੀ ਟਰੈਕਟਰ ਚੋਰ ਬਿਕਰਮਜੀਤ ਸਿੰਘ ਪੁੱਤਰ ਸੰਗਤ ਸਿੰਘ, ਚਰਨਜੀਤ ਉਰਫ ਚੰਨੀ ਪੁੱਤਰ ਮਨਜੀਤ ਸਿੰਘ ਦੋਨੋਂ ਵਾਸੀ ਮੈਦੀਪੁਰ, ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਮਾਂਗਟ ਅਤੇ ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਯਸ਼ਪਾਲ ਸਿੰਘ ਵਾਸੀ ਲੁਡਿਆਣੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨੂੰ ਭਲਕੇ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਮੰਗਿਆ ਜਾਵੇਗਾ ਤਾਂ ਕਿ ਹੋਰ ਤਫਤੀਸ਼ ਕੀਤੀ ਜਾ ਸਕੇ।


Related News