ਪੁਲਸ ਵੱਲੋਂ ਭਗੌੜਾ ਦੋਸ਼ੀ ਕਾਬੂ
Sunday, Nov 19, 2017 - 03:10 AM (IST)

ਮੁਕੇਰੀਆਂ, (ਨਾਗਲਾ)- ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਦੇ ਹੌਲਦਾਰ ਜਸਪਾਲ ਸਿੰਘ, ਹੌਲਦਾਰ ਅਮਰਜੀਤ ਸਿੰਘ, ਹੌਲਦਾਰ ਕੁਲਦੀਪ ਸਿੰਘ, ਹੌਲਦਾਰ ਸੁਰਿੰਦਰ ਸਿੰਘ ਅਤੇ ਹੌਲਦਾਰ ਜਸਵਿੰਦਰ ਕੁਮਾਰ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਧਾਰਾ 306 ਆਈ. ਪੀ. ਸੀ. ਤਹਿਤ ਭਗੌੜਾ ਐਲਾਨੇ ਦੋਸ਼ੀ ਮਨਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਸਲਾਰੀਆਂ ਖੁਰਦ, ਡਾਕਖਾਨਾ ਟਾਂਡਾ ਰਾਮ ਸਹਾਏ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੋਸ਼ੀ ਨੂੰ ਕਾਬੂ ਕਰ ਕੇ ਮੁਕੇਰੀਆਂ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।