ਕਰਿਆਨੇ ਦੀ ਦੁਕਾਨ ’ਤੇ ਲੁੱਟ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਸ ਨੇ 24 ਘੰਟਿਆਂ ’ਚ ਕੀਤਾ ਗ੍ਰਿਫ਼ਤਾਰ
Sunday, May 04, 2025 - 09:10 AM (IST)

ਲੁਧਿਆਣਾ (ਅਨਿਲ, ਸ਼ਿਵਮ) : ਪੁਲਸ ਕਮਿਸ਼ਨਰ ਲੁਧਿਆਣਾ ਆਈ. ਪੀ. ਐੱਸ. ਸਵਪਨ ਸ਼ਰਮਾ ਦੇ ਨਿਰਦੇਸ਼ਾਂ ’ਤੇ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਕਰਿਆਨੇ ਦੀ ਦੁਕਾਨ ’ਤੇ ਲੁੱਟ ਦੀ ਵਾਰਦਾਤ ਕਰਨ ਵਾਲੇ 3 ਮੁਲਜ਼ਮਾਂ ਨੂੰ 24 ਘੰਟੇ ਦੇ ਅੰਦਰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਪੁਲਸ ਸਮੀਰ ਵਰਮਾ ਅਤੇ ਏ. ਸੀ. ਪੀ. ਨਾਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ 1 ਮਈ ਦੀ ਰਾਤ ਕਰੀਬ ਸਵਾ 9 ਵਜੇ ਜੱਸੀਆਂ ਰੋਡ ’ਤੇ ਸੁਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਆਪਣੀ ਕਰਿਆਨੇ ਦੀ ਦੁਕਾਨ ’ਤੇ ਬੈਠਾ ਹੋਇਆ ਸੀ ਅਤੇ ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ 5 ਅਣਪਛਾਤੇ ਲੁਟੇਰੇ ਉਸ ਦੀ ਦੁਕਾਨ ਦੇ ਅੰਦਰ ਦਾਖਲ ਹੋਏ, ਜਿਨ੍ਹਾਂ ਦੇ ਹੱਥ ’ਚ ਪਿਸਤੌਲ ਅਤੇ ਤੇਜ਼ਧਾਰ ਦਾਤ ਫੜੇ ਹੋਏ ਸਨ, ਜੋ ਸੁਰਿੰਦਰ ਸਿੰਘ ਨੂੰ ਧਮਕਾਉਂਦੇ ਹੋਏ ਉਸ ਤੋਂ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ’ਚ ਗ੍ਰਿਫਤਾਰ
ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਅਤੇ ਐਲਡੀਕੋ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਲੁੱਟ ਦੀ ਵਾਰਦਾਤ ਕਰਨ ਵਾਲੇ 5 ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨਾ, ਸੂਰਜ, ਗੌਤਮ, ਅੰਕਿਤ ਕੁਮਾਰ ਅਤੇ ਹਰਜੀਤ ਕੁਮਾਰ ਵਜੋਂ ਕੀਤੀ ਹੈ। ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਜਿਸ ’ਤੇ ਪੁਲਸ ਨੇ ਉਕਤ ਮਾਮਲੇ ਨੂੰ ਸੁਲਝਾਉਂਦੇ ਹੋਏ 24 ਘੰਟੇ ਦੇ ਅੰਦਰ ਲੁੱਟ ਦੀ ਵਾਰਦਾਤ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ, ਜਿਸ ’ਚੋਂ ਅੰਕਿਤ ਕੁਮਾਰ ਪੁੱਤਰ ਰਮੇਸ਼ ਵਾਸੀ ਭਗਵਾਨਪੁਰ, ਬਿਹਾਰ, ਹਾਲ ਵਾਸੀ ਸ਼ੇਰਪੁਰ ਚੌਕ, ਹਰਜੀਤ ਕੁਮਾਰ ਪੁੱਤਰ ਛੇਤੀ ਪ੍ਰਸਾਦ ਵਾਸ ਕੁੰਦਨਪੁਰ, ਉੱਤਰ ਪ੍ਰਦੇਸ਼ ਹਾਲ ਵਾਸੀ ਸ਼ੇਰਪੁਰ ਅਤੇ ਕ੍ਰਿਸ਼ਨਾ ਪੁੱਤਰ ਬਲਰਾਮ ਮਹਿਤੋ ਬਿਹਾਰ, ਹਾਲ ਵਾਸੀ ਸ਼ੇਰਪੁਰ ਵਜੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : 45 ਸਾਲਾਂ ਤੋਂ ਦੇਸ਼ ਦੇ ਇਸ ਸੂਬੇ 'ਚ ਰਹਿ ਰਹੀ ਪਾਕਿਸਤਾਨੀ ਔਰਤ ਗ੍ਰਿਫ਼ਤਾਰ, ਟੂਰਿਸਟ ਵੀਜ਼ੇ 'ਤੇ ਆਈ ਸੀ ਭਾਰਤ
ਜਦੋਂਕਿ ਉਨ੍ਹਾਂ ਦੇ ਫਰਾਰ ਸਾਥੀਆਂ ਦੀ ਪਛਾਣ ਸੂਰਜ ਅਤੇ ਗੌਤਮ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਮੋਟਰਸਾਈਕਲ, ਇਕ ਖਿਡੌਣਾ ਪਿਸਤੌਲ ਅਤੇ ਇਕ ਲੋਹੇ ਦਾ ਦਾਤ ਬਰਾਮਦ ਕੀਤਾ ਹੈ। ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8