8 ਗ੍ਰਾਮ ਹੈਰੋਇਨ ਸਣੇ ਪੁਲਸ ਨੇ ਵਿਅਕਤੀ ਨੂੰ ਕੀਤਾ ਕਾਬੂ
Sunday, Mar 09, 2025 - 02:00 AM (IST)

ਫਗਵਾੜਾ (ਜਲੋਟਾ) – ਥਾਣਾ ਸਤਨਾਮਪੁਰਾ ਦੀ ਪੁਲਸ ਨੇ ਦੋਰਾਨੇ ਗਸ਼ਤ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਚ ਵੇਖ ਕੇ ਉਸ ਪਾਸੋਂ ਕੀਤੀ ਗਈ ਮੌਕੇ ਤੇ ਪੁੱਛਗਿੱਛ ਦੌਰਾਨ ਉਸ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਪ੍ਰਦੀਪ ਕੁਮਾਰ ਉਰਫ ਭੀਮਾ ਪੁੱਤਰ ਕਮਲਜੀਤ ਉਰਫ ਕੰਬਾ ਵਾਸੀ ਪਿੰਡ ਭਾਣੋਕੀ ਥਾਣਾ ਸਤਨਾਮਪੁਰਾ ਫਗਵਾੜਾ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪ੍ਰਦੀਪ ਕੁਮਾਰ ਉਰਫ ਭੀਮਾ ਪਾਸੋਂ ਪੁਲਸ ਨੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜਮ ਪ੍ਰਦੀਪ ਕੁਮਾਰ ਉਰਫ ਭੀਮਾ ਖਿਲਾਫ ਥਾਣਾ ਸਤਨਾਮਪੁਰਾ ਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿੱਤੀ ਹੈ।