ਪੁਲਸ ਨੇ ਚੋਰੀ ਦੇ ਵਾਹਨਾਂ ਸਮੇਤ ਇਕ ਮੁਲਜ਼ਮ ਕੀਤਾ ਗ੍ਰਿਫ਼ਤਾਰ
Wednesday, Jan 07, 2026 - 12:59 PM (IST)
ਡੇਰਾਬੱਸੀ (ਵਿਕਰਮਜੀਤ) : ਮੁਬਾਰਕਪੁਰ ਪੁਲਸ ਨੇ ਤਿੰਨ ਚੋਰੀ ਦੇ ਦੋਪਹੀਆ ਵਾਹਨਾਂ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵ ਬਖਸ਼ੀ ਪੁੱਤਰ ਅਸ਼ੋਕ ਬਖਸ਼ੀ ਵਾਸੀ ਪਿੰਡ ਟਪਰੀਆ, ਤਹਿਸੀਲ ਰਾਏਪੁਰ ਰਾਣੀ, ਜ਼ਿਲ੍ਹਾ ਪੰਚਕੂਲਾ (ਹਰਿਆਣਾ) ਵਜੋਂ ਹੋਈ ਹੈ। ਮੁਬਾਰਕਪੁਰ ਪੁਲਸ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਬਿਨਾਂ ਨੰਬਰ ਪਲੇਟ ਵਾਲੀ ਹੀਰੋ ਹੌਂਡਾ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਬਾਅਦ ਮੁਲਜ਼ਮ ਦੇ ਟਿਕਾਣੇ ਤੋਂ ਇਕ ਟੀ. ਵੀ. ਐੱਸ. ਐਕਟਿਵਾ ਤੇ ਇਕ ਹੀਰੋ ਹੌਂਡਾ ਸਪਲੈਂਡਰ ਪਲੱਸ ਬਰਾਮਦ ਕੀਤਾ ਗਿਆ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਰੱਖ ਰਹੀ ਹੈ ਅਤੇ ਚੋਰੀ ਦੇ ਹੋਰ ਮਾਮਲਿਆਂ ਨਾਲ ਉਸ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਮੁਲਜ਼ਮ ਨੇ ਇਹ ਤਿੰਨੋਂ ਵਾਹਨ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ, ਜਿਸ ਨਾਲ ਚੋਰੀ ਦੇ ਹੋਰ ਮਾਮਲਿਆਂ ਦਾ ਹੱਲ ਹੋਣ ਦੀ ਸੰਭਾਵਨਾ ਹੈ।
