ਮੋਟਰਸਾਈਕਲ ਚੋਰ ਗਿਰੋਹੇ ਤਿੰਨ ਮੈਂਬਰ ਪੁਲਸ ਅੜਿੱਕੇ
Thursday, Mar 27, 2025 - 08:09 PM (IST)

ਨਕੋਦਰ (ਮਹਾਜਨ) : ਨਕੋਦਰ ਦੇ ਡੀਐੱਸਪੀ ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਕੋਦਰ ਸਿਟੀ ਪੁਲ0ਸ ਸਟੇਸ਼ਨ ਇੰਚਾਰਜ ਅਮਨ ਸੈਣੀ ਅਤੇ ਉਨ੍ਹਾਂ ਦੀ ਟੀਮ ਨੇ ਨਕੋਦਰ ਅਤੇ ਜਲੰਧਰ ਤੋਂ ਦੋ ਵਾਹਨ ਚੋਰੀ ਕਰਨ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਚੋਰੀ ਦੇ ਪੰਜ ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਪੰਮਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਗੰਧਾਰਾ, ਗੋਪੀ ਪੁੱਤਰ ਨਿੱਕ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ, ਨਵਦੀਪ ਪੁੱਤਰ ਸੋਢੀ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਵਜੋਂ ਹੋਈ ਹੈ। ਗੋਪੀ ਅਤੇ ਨਵਦੀਪ ਵਿਰੁੱਧ ਪਹਿਲਾਂ ਹੀ ਕਈ ਮਾਮਲੇ ਦਰਜ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8