ਪੁਲਸ ਨੇ ਹੈਪੀ ਪਾਸ਼ੀਆ ਦੇ ਦੋ ਕਰਿੰਦਿਆਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੋਲਾਂ ਸਮੇਤ ਕੀਤਾ ਗ੍ਰਿਫਤਾਰ
Saturday, Apr 19, 2025 - 10:01 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) ਅੰਮ੍ਰਿਤਸਰ ਦਿਹਾਤੀ ਇਲਾਕਿਆਂ ਦੇ ਵਿੱਚ ਵੱਧ ਰਹੀਆਂ ਕਰਾਈਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਅੰਮ੍ਰਿਤਸਰ ਤੇ ਹੱਥੀ ਪੁਲਸ ਵੱਲੋਂ ਲਗਾਤਾਰ ਹੀ ਨਾਕੇਬੰਦੀਆਂ ਕਰਕੇ ਗੈਂਗਸਟਰਾਂ ਤੇ ਨਕੇਲ ਕੱਸੀ ਜਾ ਰਹੀ ਆ ਤੇ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਅੰਮ੍ਰਿਤਸਰ ਦੇ ਹਾਥੀ ਪੁਲਸ ਨੇ ਬਦਮਾਸ਼ ਹੈਪੀ ਪਾਸ਼ੀਆਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਦਿਹਾਤੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਗੈਂਗਸਟਰਾਂ ਵਿਰੁੱਧ ਲਗਾਤਾਰ ਹੀ ਕਾਰਵਾਈ ਜਾਰੀ ਹੈ ਅਤੇ ਅੰਮ੍ਰਿਤਸਰ ਦਿਹਾਤੀ ਪੁਲਸ ਨੇ 11 ਅਪ੍ਰੈਲ ਨੂੰ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਦੀ ਪਛਾਣ ਪਲਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ।
ਇਨ੍ਹਾਂ ਦੇ ਕੋਲੋਂ ਹਥਿਆਰ ਵੀ ਬਰਾਮਦ ਹੋਏ ਸਨ ਅਤੇ ਇਹ ਦੋਨੇ ਵਿਅਕਤੀ ਹੈਪੀ ਪਾਸੀਆਂ ਦੇ ਹੀ ਕਰਿੰਦੇ ਹਨ ਅਤੇ ਪੁੱਛਗਿੱਛ ਦੌਰਾਨ ਬਲਜਿੰਦਰ ਸਿੰਘ ਦੇ ਘਰ ਤੋਂ ਇੱਕ ਹੈਂਡਗਰਨੇਡ ਅਤੇ ਹੈਰੋਇਨ ਬਰਾਮਦ ਹੋਈ ਪੁਲਸ ਨੇ ਦੱਸਿਆ ਕਿ ਇਹਨਾਂ ਨੇ ਹੈਂਡ ਗਰਨੇਡ ਕਿਸੇ ਪਬਲਿਕ ਏਰੀਏ ਦੇ ਵਿੱਚ ਬਲਾਸਟ ਕਰਨਾ ਸੀ ਫਿਲਹਾਲ ਇਹਨਾਂ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਵਿਦੇਸ਼ ਦੇ ਵਿੱਚ ਐਫਬੀਆਈ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਪਾਸ਼ਿਆ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਹੈ। ਅਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ਦੇ ਵਿੱਚ ਹੈਪੀ ਪਾਸ਼ੀਆਂ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਹੈ ਅਤੇ ਹੈਪੀ ਪਾਸ਼ੀਆਂ ਨੂੰ ਭਾਰਤ ਲਿਆਉਣ ਲਈ ਪੰਜਾਬ ਪੁਲਸ ਕੇਂਦਰ ਦੀਆਂ ਏਜੰਸੀਆਂ ਦੇ ਨਾਲ ਵੀ ਰਾਬਤਾ ਕਾਇਮ ਕਰੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅਸਾਮ ਦੀ ਜੇਲ ਦੇ ਵਿੱਚ ਬੰਦ ਅੰਮ੍ਰਿਤ ਪਾਲ ਸਿੰਘ ਦਾ ਐਨਐਸਏ ਹਜੇ ਖਤਮ ਨਹੀਂ ਹੋਇਆ ਤੇ ਅੰਮ੍ਰਿਤਪਾਲ ਸਿੰਘ ਨੂੰ ਹਜੇ ਪੰਜਾਬ ਵੀ ਨਹੀਂ ਲਿਆਂਦਾ ਜਾ ਰਿਹਾ ਅਤੇ ਨਾ ਹੀ ਕੋਈ ਪੁਲਸ ਦੀ ਟੀਮ ਅੰਮ੍ਰਿਤ ਪਾਲ ਸਿੰਘ ਨੂੰ ਲੈਣ ਵਾਸਤੇ ਅਸਾਮ ਗਈ ਹੈ।