ਕਿਰਪਾਨ ਦਿਖਾ ਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਕਾਬੂ

Friday, Oct 25, 2024 - 04:08 AM (IST)

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ) - ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਡੀ.ਐੱਸ.ਪੀ. ਸਬ-ਡਵੀਜ਼ਨ ਨਵਾਂਸ਼ਹਿਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਥਾਣਾ ਔੜ ਅਧੀਨ ਪੈਂਦੇ ਪਿੰਡ ਸਾਹਲੋਂ ਦੇ ਵਾਸੀ ਬਲਵੀਰ ਸਿੰਘ ਪੁੱਤਰ ਮਿਲਖਾ ਸਿੰਘ ਨੇ ਦੱਸਿਆ ਕਿ ਸਵੇਰੇ 6.30 ਵਜੇ ਸਾਹਲੋਂ ਤੋਂ ਗਰਚਾ ਲਿੰਕ ਰੋਡ ’ਤੇ ਬਾਈਕ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਨੇ ਕਿਰਪਾਨ ਨਾਲ ਹਮਲਾ ਕਰ ਕੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।

ਜਦੋਂ ਉਸ ਨੇ ਰੋਲਾ ਪਾਇਆ ਤਾਂ ਉਹ ਆਪਣਾ ਮੋਟਰਸਾਈਕਲ ਸੁੱਟ ਕੇ ਭੱਜ ਗਏ। ਡੀ.ਐੱਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ’ਤੇ ਥਾਣਾ ਔੜ ਦੀ ਐੱਸ.ਐੱਚ.ਓ. ਇੰਸਪੈਕਟਰ ਨਰੇਸ਼ ਕੁਮਾਰੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ’ਚੋਂ ਇਕ ਨਾਬਾਲਗ ਸੀ।

ਉਨ੍ਹਾਂ ਦੱਸਿਆ ਕਿ ਫੜੇ ਗਏ ਬਾਲਗ ਮੁਲਜ਼ਮਾਂ ਦੀ ਪਛਾਣ ਸਰਬਜੀਤ ਕੁਮਾਰ ਉਰਫ਼ ਸਾਬੀ ਪੁੱਤਰ ਮੇਹਰ ਚੰਦ ਵਾਸੀ ਗੜ੍ਹਪਾਧਾਨਾ ਥਾਣਾ ਔੜ ਅਤੇ ਮਲਕੀਤ ਰਾਮ ਉਰਫ਼ ਮਾਨਾ ਪੁੱਤਰ ਰਾਮ ਲਾਲ ਵਾਸੀ ਗੁਣਚੌਰ ਵਜੋਂ ਹੋਈ ਹੈ।

ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਔੜ ਦੀ ਪੁਲਸ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਅਤੇ ਇਸ ਦੌਰਾਨ ਇਕ ਨੌਜਵਾਨ ਜਿਸ ਦੀ ਪਛਾਣ ਕਮਲਜੀਤ ਸਿੰਘ ਉਰਫ਼ ਕਮਲ ਵਜੋਂ ਹੋਈ ਹੈ, ਚੋਰੀ ਦੇ ਸਾਈਕਲ ’ਤੇ ਆ ਰਿਹਾ ਸੀ।

ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ। ਇਸ ਸਮੇਂ ਇੰਸਪੈਕਟਰ ਨਰੇਸ਼ ਕੁਮਾਰੀ ਵੀ ਮੌਜੂਦ ਸਨ।


Inder Prajapati

Content Editor

Related News