ਬਹਿਰਾਮਪੁਰ ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 420 ਗ੍ਰਾਮ ਹੈਰੋਇਨ ਸਣੇ 2 ਮੁਲਜ਼ਮ ਕੀਤੇ ਕਾਬੂ
Tuesday, May 07, 2024 - 08:16 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)— ਬਹਿਰਾਮਪੁਰ ਪੁਲਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮੱਲੀਆਂ ਤੋ ਥੋੜਾ ਅੱਗੇ ਪਿੰਡ ਕੌਹਲੀਆ ਵੱਲ ਨੂੰ ਜਾਦੀ ਸੜਕ 'ਤੇ ਨਾਕਬੰਦੀ ਦੌਰਾਨ ਚੈਕਿੰਗ ਕਰਦੇ ਸਮੇ ਇਕ ਸਵਿਫਟ ਡਿਜ਼ਾਇਰ ਗੱਡੀ ਸਵਾਰ 2 ਨੌਜਵਾਨਾਂ ਕੋਲੋ 420 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਬਹਿਰਾਮਪੁਰ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਦ ਇਕ ਕਾਰ ਨੂੰ ਟਾਰਚ ਮਾਰ ਕੇ ਰੋਕਿਆ ਗਿਆ ਤਾਂ ਕਾਰ ਦੀ ਅਗਲੀ ਸੀਟ 'ਤੇ ਬੈਠਾ ਨੌਜਵਾਨ ਇਕਦਮ ਕਾਰ ਦੀ ਤਾਕੀ ਖੋਲ੍ਹ ਕੇ ਭੱਜਣ ਲੱਗਾ ਤਾਂ ਪੁਲਸ ਫੋਰਸ ਨੇ ਉਸ ਦੀ ਕੋਸ਼ਿਸ਼ ਨਾਕਾਮ ਕਰਦਿਆਂ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਫਰਜ਼ੀ ਬੈਂਕ ਮੁਲਾਜ਼ਮ ਬਣ ਕੇ ਕਰਦੇ ਸੀ ਲੋਕਾਂ ਨਾਲ ਠੱਗੀ, ਪੁਲਸ ਨੇ ਇੰਝ ਕੀਤੇ ਕਾਬੂ
ਜਦ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਇਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿਚ ਪੀਲੇ ਰੰਗ ਦੀ ਟੇਪ ਲਪੇਟੀ ਹੋਈ ਸੀ, ਜਿਸ ਦੀ ਜਾਂਚ ਕਰਨ 'ਤੇ ਉਸ 'ਚੋਂ 420 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋ ਪੂਰੀ ਜਾਂਚ ਪੜਤਾਲ ਕਰਨ ਉਪਰੰਤ ਹਰਪ੍ਰੀਤ ਸਿੰਘ ਹੈਪੀ ਪੁੱਤਰ ਅਜੀਤ ਸਿੰਘ ਵਾਸੀ ਮੱਲੀਆਂ ਥਾਣਾ ਬਹਿਰਾਮਪੁਰ ਅਤੇ ਜਤਿੰਦਰ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਸ਼ਾਹਪੁਰਕੰਢੀ ਪਠਾਨਕੋਟ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਲੋਕ ਸਭਾ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਟਿਕਟ ਵੀ ਕੀਤੀ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e