ਭੀੜ-ਭੜਾਕੇ ਵਾਲੇ ਇਲਾਕੇ ''ਚੋਂ ਕਰਦੇ ਸੀ ਵਾਹਨ ਚੋਰੀ, ਫ਼ਿਰ ਸਸਤੇ ''ਚ ਵੇਚ ਕੇ ਕਰਦੇ ਸੀ ਨਸ਼ਾ, ਪੁਲਸ ਨੇ ਕੀਤੇ ਕਾਬੂ
Saturday, Sep 14, 2024 - 04:35 AM (IST)
ਲੁਧਿਆਣਾ (ਗੌਤਮ)- ਨਸ਼ਾ ਪੂਰਤੀ ਲਈ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ’ਚ ਥਾਣਾ ਦਰੇਸੀ ਦੀ ਪੁਲਸ ਨੇ 2 ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਵੱਖ-ਵੱਖ ਸਥਾਨਾਂ ’ਤੋਂ ਚੋਰੀ ਕੀਤੇ ਗਏ 5 ਦੋਪਹੀਆਂ ਵਾਹਨ ਬਰਾਮਦ ਕਰ ਲਏ ਹਨ।
ਪੁਲਸ ਨੇ ਮੁਲਜ਼ਮਾਂ ਦੀ ਪਛਾਣ ਪ੍ਰੀਤਮ ਨਗਰ ਪਾਰਕ ਦੇ ਰਹਿਣ ਵਾਲੇ ਚੰਦ ਅਤੇ ਮਹਾਵੀਰ ਐਨਕਲੇਵ ਜੱਸੀਆਂ ਰੋਡ ਦੇ ਰਹਿਣ ਵਾਲੇ ਪ੍ਰਕਾਸ਼ ਵਜੋਂ ਕੀਤੀ ਹੈ। ਏ.ਸੀ.ਪੀ. ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਥਾਣਾ ਦਰੇਸੀ ਦੇ ਇੰਸਪੈਕਟਰ ਅਵਤਾਰ ਸਿੰਘ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਇਲਾਕੇ ’ਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਇਹ ਵੀ ਪੜ੍ਹੋ- ਕੇਜਰੀਵਾਲ ਦੇ ਵਕੀਲ ਦਾ ਵੱਡਾ ਬਿਆਨ ; ''ਉਹ ਹਰ ਫ਼ਾਈਲ 'ਤੇ ਦਸਤਖ਼ਤ ਕਰ ਸਕਦੇ ਹਨ, ਸਿਰਫ਼ ਇਕ ਨੂੰ ਛੱਡ ਕੇ...''
ਚੋਰੀ ਕੀਤੇ ਹੋਏ ਵਾਹਨਾਂ ਨੂੰ ਸਸਤੇ ਭਾਅ ’ਚ ਵੇਚ ਕੇ ਨਸ਼ਾ ਖਰੀਦਦੇ ਹਨ। ਸੂਚਨਾ ਦੇ ਆਧਾਰ ’ਤੇ ਪੁਲਸ ਟੀਮ ਨੇ ਰੇਡ ਮਾਰ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਨੇ ਸ਼ੁਰੂਆਤੀ ਜਾਂਚ ਦੌਰਾਨ ਦੱਸਿਆ ਕਿ ਉਹ ਭੀੜ-ਭੜੱਕੇ ਵਾਲੇ ਇਲਾਕੇ ’ਚੋਂ ਵਾਹਨ ਚੋਰੀ ਕਰਦੇ ਸਨ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋ ਹੋਰਨਾਂ ਵਾਰਦਾਤਾਂ ਨੂੰ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੇ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਚਾਂਦ ਖਿਲਾਫ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ ਅਤੇ ਮੁਲਜ਼ਮ ਪ੍ਰਕਾਸ਼ ਅਪਰਾਧਿਕ ਮਾਮਲਿਆਂ ’ਚ ਕੋਰਟ ਵੱਲੋਂ ਭਗੌੜਾ ਐਲਾਨਿਆ ਹੈ।
ਇਹ ਵੀ ਪੜ੍ਹੋ- ਲੋਕਾਂ ਨੂੰ ਸੜਕ 'ਤੇ ਦਿਖੀ ਵਿਅਕਤੀ ਦੀ ਲਾਸ਼, ਪੁਲਸ ਨੇ ਆ ਕੇ ਦੇਖਿਆ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e