ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ''ਚ ਅਫੀਮ ਸਣੇ 2 ਗ੍ਰਿਫ਼ਤਾਰ

Thursday, Mar 09, 2023 - 11:26 PM (IST)

ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ''ਚ ਅਫੀਮ ਸਣੇ 2 ਗ੍ਰਿਫ਼ਤਾਰ

ਫਤਿਹਗੜ੍ਹ ਸਾਹਿਬ (ਜੱਜੀ) : ਥਾਣਾ ਸਰਹਿੰਦ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਦੇ ਹੁਕਮਾਂ ’ਤੇ ਚਲਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ 2 ਕਿਲੋ ਅਫੀਮ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸੁਖਵੀਰ ਸਿੰਘ ਅਤੇ ਥਾਣਾ ਸਰਹਿੰਦ ਦੇ ਐੱਸ. ਐੱਚ. ਓ. ਨਰਪਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਪੁਲਸ ਪਾਰਟੀ ਸਣੇ ਟੀ-ਪੁਆਂਇਟ ਪਿੰਡ ਤਰਖਾਣ ਮਾਜਰਾ ਕੋਲੋਂ ਗਸ਼ਤ ਦੌਰਾਨ ਭਾਦਸੋਂ ਸਾਈਡ ਤੋਂ ਐਕਟਿਵਾ ਨੰਬਰ ਪੀ. ਬੀ. 10 ਐੱਚ. ਐੱਚ. 8616 ਤੇ ਆਉਂਦੇ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਕਿਲੋ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਇਹ ਗ਼ੈਰ-ਸਰਕਾਰੀ ਮਤਾ ਪਾਸ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਅਹਿਮ ਜਾਣਕਾਰੀ

ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਪੁੱਤਰ ਮਾੜਾ ਸਿੰਘ ਵਾਸੀ ਪਿੰਡ ਗੁਰਮ ਨੇੜੇ ਡੇਹਲੋਂ ਜ਼ਿਲ੍ਹਾ ਲੁਧਿਆਣਾ ਅਤੇ ਸ਼ਾਮ ਲਾਲ ਪੁੱਤਰ ਭਾਗਲ ਰਾਮ ਵਾਸੀ ਹਾਲਾਪੁਰ ਜ਼ਿਲ੍ਹਾ ਸੁਲਤਾਨਪੁਰ ਯੂ. ਪੀ., ਹਾਲ ਵਾਸੀ ਡੇਹਲੋਂ ਦੇ ਤੌਰ ’ਤੇ ਹੋਈ ਹੈ। ਬਲਜੀਤ ਸਿੰਘ ਅਤੇ ਸ਼ਾਮ ਲਾਲ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


author

Mandeep Singh

Content Editor

Related News