ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਸਪਲਾਈ ਕਰਨ ਜਾ ਰਹੇ ਸਮੱਗਲਰ ਅਫ਼ੀਮ ਦੀ ਵੱਡੀ ਖੇਪ ਸਣੇ ਕੀਤੇ ਕਾਬੂ
Sunday, Jan 12, 2025 - 03:25 AM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)- ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਇਕ ਵਾਰ ਫਿਰ ਪੰਜਾਬ ਨੰਬਰ ਦੀ ਕਰੇਟਾ ਕਾਰ ’ਚ ਫਿਰੋਜ਼ਪੁਰ ’ਚ ਅਫੀਮ ਵੇਚਣ ਲਈ ਆ ਰਹੇ ਦੋ ਨਸ਼ਾ ਸਮੱਗਲਰਾਂ ਨੂੰ ਅਫੀਮ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ।
ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਪਾਰਟੀ ਤਲਵੰਡੀ ਭਾਈ ਕੇ ਫਲਾਈਓਵਰ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁੱਚਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਗੁਲਾਮ ਵਾਲਾ ਅਤੇ ਸਾਰਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਅੱਛੇ ਵਾਲਾ ਫਿਰੋਜ਼ਪੁਰ ਅਫੀਮ ਵੇਚਣ ਦਾ ਕਾਰੋਬਾਰ ਕਰਦੇ ਹਨ, ਜੋ ਅੱਜ ਕਰੇਟਾ ਕਾਰ ’ਚ ਅਫੀਮ ਵੇਚਣ ਲਈ ਫਿਰੋਜ਼ਪੁਰ ਵੱਲ ਆ ਰਹੇ ਸਨ ਤਾਂ ਪੁਲਸ ਪਾਰਟੀ ਨੇ ਤੁਰੰਤ ਨਾਕਾਬੰਦੀ ਕਰਦੇ ਹੋਏ ਨਾਮਜ਼ਦ ਵਿਅਕਤੀਆਂ ਨੂੰ ਕਾਰ ’ਚ ਆਉਂਦਿਆਂ ਨੂੰ 23 ਕਿਲੋ 177 ਗ੍ਰਾਮ ਅਫੀਮ ਸਮੇਤ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ ; ਫ਼ੌਜ ਦੇ ਹੌਲਦਾਰ ਸਣੇ 3 ਨੂੰ ਕੀਤਾ ਗ੍ਰਿਫ਼ਤਾਰ
ਕਾਬੂ ਕੀਤੇ ਗਏ ਨਸ਼ਾ ਸਮੱਗਲਰਾਂ ਖਿਲਾਫ ਤਲਵੰਡੀ ਭਾਈ ਥਾਣੇ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ। ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਨਸ਼ਾ ਸਮੱਗਲਰਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਪੁਲਸ ਨੂੰ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਇਹ ਅਫੀਮ ਲੈ ਕੇ ਆਏ ਹਨ, ਜੋ ਉਨ੍ਹਾਂ ਨੇ ਅੱਗੇ ਵੇਚਣੀ ਸੀ।
ਇਹ ਵੀ ਪੜ੍ਹੋ- ਕੁੱਤਿਆਂ ਨੇ ਖਾ ਲਿਆ ਮਾਪਿਆਂ ਦਾ ਇਕਲੌਤਾ ਪੁੱਤ, ਪਿਓ ਦੇ ਹੱਥਾਂ 'ਚ ਜਿਗਰ ਦੇ ਟੋਟੇ ਨੇ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e