ਪੁਲਸ ਨੇ ਗ੍ਰਿਫ਼ਤਾਰ ਕੀਤਾ 20 ਸਾਲਾ ਫਰਜ਼ੀ ਗੈਂਗਸਟਰ, ਡੀ. ਜੀ. ਪੀ. ਨੇ ਬਿਆਨ ਕੀਤੀ ਪੂਰੀ ਘਟਨਾ

Wednesday, Jan 04, 2023 - 06:39 PM (IST)

ਪੁਲਸ ਨੇ ਗ੍ਰਿਫ਼ਤਾਰ ਕੀਤਾ 20 ਸਾਲਾ ਫਰਜ਼ੀ ਗੈਂਗਸਟਰ, ਡੀ. ਜੀ. ਪੀ. ਨੇ ਬਿਆਨ ਕੀਤੀ ਪੂਰੀ ਘਟਨਾ

ਚੰਡੀਗੜ੍ਹ : ਪੰਜਾਬ ਪੁਲਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ ਲਈ ਫਰਜ਼ੀ ਕਾਲ ਕਰਨ ਦੇ ਦੋਸ਼ ਵਿਚ ਖੁਦ ਨੂੰ ਵਿਦੇਸ਼-ਅਧਾਰਿਤ ਗੈਂਗਸਟਰ ਦੱਸ ਕੇ ਕਾਲ ਕਰਨ ਵਾਲੇ ਇਕ 20 ਸਾਲਾ ਏ. ਸੀ. ਮਕੈਨਿਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੂਰਜ (20) ਵਾਸੀ ਮਲੋਆ ਕਲੋਨੀ, ਚੰਡੀਗੜ੍ਹ ਵਜੋਂ ਹੋਈ ਹੈ, ਜਿਸ ਨੂੰ ਇੱਥੋਂ ਦੇ ਵੇਰਕਾ ਚੌਕ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਆਪਣੇ ਸਾਥੀ ਮਨਦੀਪ ਸਿੰਘ (32) ਵਾਸੀ ਪਿੰਡ ਮਾਂਗੇਵਾਲ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਮੋਟਰਸਾਈਕਲ ’ਤੇ ਫਿਰੌਤੀ ਦੇ ਪੈਸੇ ਵਸੂਲਣ ਜਾ ਰਿਹਾ ਸੀ। ਪੁਲਸ ਨੇ ਉਕਤ ਦੋਸ਼ੀਆਂ ਕੋਲੋਂ ਦੋ ਮੋਬਾਈਲ ਫੋਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਇਕ ਕਾਲੇ ਰੰਗ ਦਾ ਸੀ.ਟੀ 100 ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਸ਼ਿਕਾਇਤਕਰਤਾ, ਜੋ ਕਿ ਐੱਸ. ਏ. ਐੱਸ. ਨਗਰ ਸਥਿਤ ਇਕ ਫਾਰਮਾਸਿਊਟੀਕਲ ਕੰਪਨੀ ਦਾ ਮਾਲਕ ਹੈ, ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਨੂੰ 30 ਦਸੰਬਰ, 2022 ਨੂੰ ਇਕ ਵਿਅਕਤੀ, ਜੋ ਖੁਦ ਨੂੰ ਗੈਂਗਸਟਰ ਦੱਸ ਰਿਹਾ ਹੈ, ਨੇ ਫੋਨ ਕਰਕੇ ਉਸ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗ ਕੀਤੀ ਅਤੇ ਸਮੇਂ ਸਿਰ ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਸਾਥੀਆਂ ਸਮੇਤ ਨਾਨੀ ਘਰ ਆਏ ਦੋਹਤੇ ਦੀ ਕਰਤੂਤ ਦੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਐੱਸ. ਏ. ਐੱਸ. ਨਗਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮ ਕਾਲਰ ਸੂਰਜ ਨੂੰ ਗ੍ਰਿਫਤਾਰ ਕਰ ਲਿਆ, ਜੋ ਆਪਣੇ ਸਹਿਯੋਗੀ ਮਨਦੀਪ ਸਿੰਘ ਦੇ ਵਟਸਐਪ ਨੰਬਰ ਦੀ ਵਰਤੋਂ ਕਰਕੇ ਸ਼ਿਕਾਰ ਬਣਾਏ ਲੋਕਾਂ ਨੂੰ ਕਾਲਾਂ ਕਰ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਸੂਰਜ ਏ.ਸੀ. ਮਕੈਨਿਕ ਵਜੋਂ ਕੰਮ ਕਰਦਾ ਹੈ, ਜਦਕਿ ਉਸ ਦਾ ਸਾਥੀ ਮਨਦੀਪ ਟੈਕਸੀ ਡਰਾਈਵਰ ਹੈ। ਡੀ. ਜੀ. ਪੀ. ਨੇ ਇਕ ਵਾਰ ਫਿਰ ਲੋਕਾਂ ਨੂੰ ਫਰਜ਼ੀ ਫਿਰੌਤੀ ਲਈ ਕਾਲਾਂ ਤੋਂ ਸੁਚੇਤ ਰਹਿਣ ਲਈ ਸਾਵਧਾਨ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਅਜਿਹੀ ਕੋਈ ਕਾਲ ਆਵੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਪੰਜਾਬ ਪੁਲਸ ਵੱਲੋਂ ਅਜਿਹੇ ਫਿਰੌਤੀ ਦੇ ਮਾਮਲਿਆਂ ਦੀ ਤਾਜ਼ਾ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਆਦਾਤਰ ਅਜਿਹੀਆਂ ਗੈਂਗਸਟਰਾਂ ਦੇ ਨਾਮ ’ਤੇ ਕੀਤੀਆਂ ਜਾ ਰਹੀਆਂ ਫਿਰੌਤੀ ਕਾਲਾਂ ਕੁਝ ਅਣਪਛਾਤੇ ਅਪਰਾਧੀਆਂ ਦਾ ਕੰਮ ਹੈ, ਜਿਨਾਂ ਦਾ ਕਿਸੇ ਗਿਰੋਹ ਜਾਂ ਗੈਂਗਸਟਰ ਨਾਲ ਕੋਈ ਤਾਅਲੁਕ ਨਹੀਂ ਹੈ।

ਇਹ ਵੀ ਪੜ੍ਹੋ : ਮੁਫ਼ਤ ’ਚ ਕਣਕ ਲੈਣ ਵਾਲੇ ਲਾਭਪਾਤਰੀਆਂ ਲਈ ਬੁਰੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤਾ ਵੱਡਾ ਝਟਕਾ

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿੀਆਂ ਏ. ਆਈ. ਜੀ. ਐੱਸ. ਐੱਸ. ਓ. ਸੀ. ਐੱਸ. ਏ. ਐੱਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੂਰਜ ਜਦੋਂ ਘਰਾਂ, ਦੁਕਾਨਾਂ ਜਾਂ ਕੰਪਨੀਆਂ ਵਿਚ ਏ.ਸੀ. ਦੀ ਮੁਰੰਮਤ ਕਰਨ ਜਾਂਦਾ ਸੀ ਤਾਂ ਅਮੀਰ ਲੋਕਾਂ ਨੂੰ ਸ਼ਿਕਾਰ ਬਣਾਉਣ ਲਈ ਚੁਣ ਲੈਂਦਾ ਸੀ ਅਤੇ ਅਜਿਹੇ ਵੱਡੇ ਰਸੂਖ਼ਦਾਰ ਲੋਕਾਂ ਦੇ ਵੇਰਵੇ ਨੋਟ ਕਰ ਲੈਂਦਾ ਸੀ ਤਾਂ ਜੋ ਉਨ੍ਹਾਂ ਨੂੰ ਇਹ ਪ੍ਰਭਾਵ ਦਿੱਤਾ ਜਾਵੇ ਕਿ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਜਿਸ ਨਾਲ ਦੋਸ਼ੀ ਸੂਰਜ, ਪੀੜਤ ਨੂੰ ਪੈਸਾ ਵਸੂਲਣ ਲਈ ਅਸਾਨੀ ਨਾਲ ਨਿਸ਼ਾਨਾ ਬਣਾ ਲੈਂਦਾ ਸੀ। ਉਨ੍ਹਾਂ ਕਿਹਾ ਕਿ ਅਸੀਂ ਦੋਵੇਂ ਮੋਬਾਈਲ ਫੋਨਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਮੁਲਜ਼ਮਾਂ ਨੇ ਕਿਸੇ ਹੋਰ ਵਿਅਕਤੀ ਨੂੰ ਵੀ ਫਿਰੌਤੀ ਦੀਆਂ ਕਾਲਾਂ ਕੀਤੀਆਂ ਹਨ। ਦੱਸਣਯੋਗ ਹੈ ਕਿ ਇਸ ਸਬੰਧੀ ਪੁਲਸ ਸਟੇਸ਼ਨ ਐੱਸ. ਐੱਸ. ਓ. ਸੀ. ਐੱਸ. ਏ. ਐੱਸ. ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 384 ਅਤੇ 120ਬੀ ਦੇ ਤਹਿਤ ਐੱਫ. ਆਈ. ਆਰ. ਨੰਬਰ 1 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਦਾ ਖਾਸਮ-ਖਾਸ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਐੱਸ. ਪੀ. ਨੇ ਕੀਤੇ ਖੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News