ਦਹਿਲ ਜਾਣਾ ਸੀ ਪੰਜਾਬ, ਪੁਲਸ ਨੇ ਹਥਿਆਰਾਂ ਦਾ ਜਖ਼ੀਰਾ ਕੀਤਾ ਬਰਾਮਦ

Monday, Sep 22, 2025 - 03:19 PM (IST)

ਦਹਿਲ ਜਾਣਾ ਸੀ ਪੰਜਾਬ, ਪੁਲਸ ਨੇ ਹਥਿਆਰਾਂ ਦਾ ਜਖ਼ੀਰਾ ਕੀਤਾ ਬਰਾਮਦ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ 'ਚ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ 'ਚ ਸ਼ਾਮਲ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 10 ਆਧੁਨਿਕ ਹਥਿਆਰ (3 PX5 .30 ਬੋਰ, 3 Glock 9mm, 1 Beretta 9mm, 3 .30 ਬੋਰ) ਅਤੇ 2.5 ਲੱਖ ਰੁਪਏ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਵੰਡਣ ਲਈ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ 'ਚ ਸਨ। ਅੰਮ੍ਰਿਤਸਰ ਦੇ ਗੇਟ ਹਕੀਮਾ ਪੁਲਸ ਸਟੇਸ਼ਨ 'ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News