ਯੂ. ਪੀ. ਤੋਂ ਮੰਗਵਾਉਂਦੇ ਸੀ ਨਾਜਾਇਜ਼ ਹਥਿਆਰ, ਪੁਲਸ ਨੇ ਕਾਬੂ ਕੀਤੇ 3 ਨਸ਼ਾ ਸਮੱਗਲਰਾਂ ਦਾ ਲਿਆ ਰਿਮਾਂਡ

Monday, Jun 30, 2025 - 07:57 AM (IST)

ਯੂ. ਪੀ. ਤੋਂ ਮੰਗਵਾਉਂਦੇ ਸੀ ਨਾਜਾਇਜ਼ ਹਥਿਆਰ, ਪੁਲਸ ਨੇ ਕਾਬੂ ਕੀਤੇ 3 ਨਸ਼ਾ ਸਮੱਗਲਰਾਂ ਦਾ ਲਿਆ ਰਿਮਾਂਡ

ਲੁਧਿਆਣਾ (ਰਿਸ਼ੀ/ਗੌਤਮ) : ਨਸ਼ਾ ਸਪਲਾਈ ਕਰਨ ਦੇ ਦੋਸ਼ ’ਚ ਕਾਬੂ ਕੀਤੇ ਤਿੰਨ ਨਸ਼ਾ ਸਮੱਗਲਰਾਂ ਨੂੰ ਸੀ. ਆਈ. ਏ. 1 ਦੀ ਟੀਮ ਨੇ ਕੋਰਟ ’ਚ ਪੇਸ਼ ਕਰ 3 ਦਿਨ ਦੇ ਰਿਮਾਂਡ ’ਤੇ ਲਿਆ ਹੈ। ਪੁਲਸ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਨੂੰ ਲੈ ਕੇ ਪੁੱਛਗਿੱਛ ਕਰ ਰਹੀ ਹੈ ਜਦਕਿ ਹੋਰ ਦੋ ਸਾਥੀਆਂ ਦੇ ਬਾਰੇ ’ਚ ਵੀ ਪੁਲਸ ਨੂੰ ਪਤਾ ਲਗਿਆ ਹੈ।

ਜ਼ਿਕਰਯੋਗ ਹੈ ਕਿ ਪੁਲਸ ਨੇ ਮੋਤੀ ਨਗਰ ਦੇ ਰਹਿਣ ਵਾਲੇ ਗੌਰਵ ਸਿੰਘ, ਨਿਊ ਜਨਤਾ ਨਗਰ ਦੇ ਰਹਿਣ ਵਾਲੇ ਸਾਹਿਲ ਮਲਿਕ ਅਤੇ ਫਤਿਹ ਸਿੰਘ ਨਗਰ ਦੇ ਰਹਿਣ ਵਾਲੇ ਨਿਖਿਲ ਸ਼ਰਮਾ ਨੂੰ ਉਸ ਸਮੇਂ ਕਾਬੂ ਕੀਤਾ ਸੀ, ਜਦੋਂ ਮੁਲਜ਼ਮ ਕਿਸੇ ਗਾਹਕ ਨੂੰ ਨਸ਼ਾ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਸਨ। ਪੁੱਛਗਿੱਛ ਤੋਂ ਬਾਅਦ ਪੁਲਸ ਨੂੰ ਮੁਲਜ਼ਮਾਂ ਦੇ ਦੋ ਹੋਰ ਸਾਥੀਆਂ ਦੇ ਬਾਰੇ ’ਚ ਪਤਾ ਲੱਗਿਆ ਹੈ। ਪੁਲਸ ਨੇ ਉਨ੍ਹਾਂ ਮੁਲਜ਼ਮਾਂ ਦੀ ਪਛਾਣ ਸ਼ਿਮਲਾਪੁਰੀ ਦੇ ਰਹਿਣ ਵਾਲੇ ਸੁਮਿਤ ਕੁਮਾਰ ਅਤੇ ਸ਼ਿਮਲਾਪੁਰੀ ਦੀ ਰਹਿਣ ਵਾਲੀ ਮਹਿਲਾ ਸੰਜਨਾ ਪਤਨੀ ਗਗਨਦੀਪ ਸਿੰਘ ਵਜੋਂ ਕੀਤੀ ਹੈ, ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਸ ਰੇਡ ਕਰ ਰਹੀ ਹੈ।

ਇਹ ਵੀ ਪੜ੍ਹੋ : ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ ਚਾਰਟ ਹੋਵੇਗਾ ਤਿਆਰ

ਪੁਲਸ ਨੇ ਮੁਲਜ਼ਮਾਂ ਕੋਲੋਂ 265 ਗ੍ਰਾਮ ਹੈਰੋਇਨ, 4 ਨਾਜਾਇਜ਼ ਪਿਸਤੌਲ, 9 ਜ਼ਿੰਦਾ ਕਾਰਤੂਸ ਅਤੇ ਇਕ ਇਲੈਕਟ੍ਰਾਨਿਕ ਕੰਡਾ, 15 ਛੋਟੇ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਖਿਲਾਫ ਨਸ਼ਾ ਸਮੱਗਲਿੰਗ, ਆਰਮਜ਼ ਐਕਟ ਅਤੇ ਹੋਰਨਾਂ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਗੌਰਵ ਸਿੰਘ ਖਿਲਾਫ ਪਹਿਲਾਂ ਵੀ ਜਾਨਲੇਵਾ ਹਮਲਾ ਕਰਨ ਦੇ ਦੋਸ਼ ’ਚ ਦੋ ਮਾਮਲੇ ਦਰਜ ਹਨ ਅਤੇ ਮੁਲਜ਼ਮ ਦਸੰਬਰ 2023 ’ਚ ਹੀ ਕੇਂਦਰੀ ਜੇਲ ਤੋਂ ਜਮਾਨਤ ’ਤੇ ਬਾਹਰ ਆਇਆ ਸੀ। ਮੁਲਜ਼ਮਾਂ ਨੇ ਦੱਸਿਆ ਕਿ ਉਹ ਹਥਿਆਰ ਯੂ. ਪੀ. ਤੋਂ ਕਿਸੇ ਵਿਅਕਤੀ ਤੋਂ ਮੰਗਵਾਉਂਦੇ ਸਨ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਗੱਲ ਨੂੰ ਲੈ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਹਥਿਆਰ ਸਪਲਾਈ ਵੀ ਕਰਦੇ ਸਨ ਜਾਂ ਫਿਰ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਦੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News