ਪੰਜਾਬ ਪੁਲਸ ਦੀ ਵੱਡੀ ਕਾਰਵਾਈ ; ਫ਼ੌਜ ਦੇ ਹੌਲਦਾਰ ਸਣੇ 3 ਨੂੰ ਕੀਤਾ ਗ੍ਰਿਫ਼ਤਾਰ
Saturday, Jan 11, 2025 - 11:27 PM (IST)
ਬਟਾਲਾ (ਬੇਰੀ, ਸਾਹਿਲ)- ਕੁਝ ਦਿਨ ਪਹਿਲਾਂ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਅੱਡਾ ਡੇਹਰੀਵਾਲ ਦਰੋਗਾ ਅਤੇ ਥਾਣਾ ਦੀਨਾਨਗਰ ਅਧੀਨ ਪੈਂਦੇ ਪਿੰਡ ਭਟੋਆ ਅੱਡਾ ਵਿਖੇ ਏ.ਟੀ.ਐੱਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਬਟਾਲਾ ਪੁਲਸ ਨੇ ਇਕ ਫੌਜ ਦੇ ਹੌਲਦਾਰ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪੁਲਸ ਲਾਈਨ ਬਟਾਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ.ਪੀ.ਡੀ. ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ 6 ਜਨਵਰੀ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਅੱਡਾ ਡੇਹਰੀਵਾਲ ਦਰੋਗਾ ਵਿੱਚ ਸਥਿਤ ਐੱਸ.ਬੀ.ਆਈ. ਬੈਂਕ ਦੇ ਏ.ਟੀ.ਐੱਮ. ਦਾ ਸ਼ਟਰ ਗੈਸ ਕਟਰ ਦੀ ਮਦਦ ਨਾਲ ਤੋੜ ਕੇ ਏ.ਟੀ.ਐੱਮ. ਮਸ਼ੀਨ 'ਚੋਂ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਇਸ ਵਾਰਦਾਤ ਨੂੰ ਅੰਜਾਮ ਦੇਣ ਵਿਚ ਅਸਫਲ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸੇਖਵਾਂ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- INDvsENG ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਧਾਕੜ ਖਿਡਾਰੀ ਦੀ 14 ਮਹੀਨੇ ਬਾਅਦ ਹੋਈ ਵਾਪਸੀ
ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਅਤੇ ਡੀ.ਐੱਸ.ਪੀ.ਡੀ. ਤੇਜਿੰਦਰਪਾਲ ਸਿੰਘ ਗੁਰਾਇਆ ਦੀਆਂ ਪੁਲਸ ਟੀਮਾਂ ਬਣਾਈਆਂ ਗਈਆਂ ਸਨ ਅਤੇ ਪੁਲਸ ਨੇ 4 ਦਿਨਾਂ ਵਿਚ ਇਸ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਇਸ ਵਾਰਦਾਤ ’ਚ ਸ਼ਾਮਲ ਹੀਰਾ ਮਸੀਹ ਪੁੱਤਰ ਜੁਰਾ ਮਸੀਹ, ਗੋਲਡੀ ਮਸੀਹ ਪੁੱਤਰ ਰੂਪ ਲਾਲ ਵਾਸੀਆਨ ਸੋਰੀਆ ਬਾਂਗਰ ਅਤੇ ਹੌਲਦਾਰ ਪ੍ਰਵੀਨ ਕੁਮਾਰ ਪੁੱਤਰ ਸੂਬ ਕਰਮ ਵਾਸੀ ਗਰੋਟਾ ਜ਼ਿਲ੍ਹਾ ਹਰਿਆਣਾ ਨੂੰ ਨਾਮਜ਼ਦ ਕਰਕੇ ਹੀਰਾ ਮਸੀਹ ਅਤੇ ਗੋਲਡੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਐੱਸ.ਪੀ. ਸਹੋਤਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਪੁਲਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਤਿੰਨਾਂ ਨੇ ਮਿਲ ਕੇ ਉਪਰੋਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੌਲਦਾਰ ਪ੍ਰਵੀਨ ਕੁਮਾਰ, ਜੋ ਕਿ ਤਿੱਬੜੀ ਕੈਂਟ ਗੁਰਦਾਸਪੁਰ ਵਿਚ ਆਰਮੀ ’ਚ ਨੌਕਰੀ ਕਰਦਾ ਹੈ ਅਤੇ ਹੀਰਾ ਮਸੀਹ ਉਕਤ ਤਿਬੜੀ ਕੈਂਟ ’ਚ ਪ੍ਰਾਈਵੇਟ ਤੌਰ ’ਤੇ ਕੰਮ ਕਰਦਾ ਹੈ, ਜਿਸਨੂੰ ਕੈਂਟ ’ਚ ਕੰਮ ਕਰਨ ਲਈ ਆਰਮੀ ਵਲੋਂ ਗੇਟ ਪਾਸ ਵੀ ਜਾਰੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਹੌਲਦਾਰ ਪ੍ਰਵੀਨ ਕੁਮਾਰ ਦੀ ਗ੍ਰਿਫ਼ਤਾਰੀ ਲਈ ਤਿੱਬੜੀ ਕੈਂਟ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਪ੍ਰਵੀਨ ਕੁਮਾਰ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਉਕਤ ਵਿਅਕਤੀਆਂ ਤੋਂ ਵਾਰਦਾਤ ਸਮੇਂ ਵਰਤਿਆ ਗਿਆ ਗੈਸ ਸਿਲੰਡਰ, ਕਟਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮਾਣਯੋਗ ਅਦਾਲਤ ਤੋਂ ਉਕਤ ਵਿਅਕਤੀਆਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ, ਇੰਸ. ਸੁਖਰਾਜ ਸਿੰਘ, ਐੱਸ.ਐੱਚ.ਓ. ਸੇਖਵਾਂ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਅੱਧੀ ਰਾਤੀਂ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਗੋਲ਼ੀ ਲੱਗਣ ਕਾਰਨ 'ਆਪ' ਵਿਧਾਇਕ ਦੀ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e