ਪੁਲਸ ਵਲੋਂ ਹੈਰੋਇਨ ਨਾਲ ਵਾਂਟੇਡ ਸਮੇਤ 4 ਮੁਲਜ਼ਮ ਕੀਤੇ ਕਾਬੂ

09/23/2019 10:09:45 AM

ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਨਾਲ ਸਮੱਗਲਰ ਨੂੰ ਕਾਬੂ ਕੀਤਾ ਹੈ। ਮਾਮਲੇ ਨੂੰ ਲੈ ਕੇ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਮੇਜਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਅਵਤਾਰ ਸਿੰਘ ਨੂੰ ਇਨਪੁਟ ਮਿਲੀ ਸੀ ਕਿ ਪਾਰਸ ਅਸਟੇਟ ਵਲੋਂ ਕੁਝ ਲੋਕ ਨਸ਼ਾ ਸਪਲਾਈ ਕਰਨ ਲਈ ਆ ਰਹੇ ਹਨ, ਜਿਸ 'ਤੇ ਪੁਲਸ ਨੇ ਟਰੈਪ ਲਗਾ ਕੇ ਮੁਲਜ਼ਮਾਂ ਨੂੰ ਪਾਰਸ ਅਸਟੇਟ 'ਚ ਗਸ਼ਤ ਦੇ ਦੌਰਾਨ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕੱਚਾ ਕੋਟ ਦੇ ਰਹਿਣ ਵਾਲੇ ਨਰਿੰਦਰ ਸਿੰਘ ਉਰਫ ਪ੍ਰਿੰਸ ਅਤੇ ਸ਼ਿਵਮ ਵਜੋਂ ਹੋਈ ਹੈ। ਦੋਵਾਂ ਨੂੰ ਕੋਰਟ 'ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। ਪੁੱਛਗਿੱਛ 'ਚ ਪਤਾ ਲੱਗਾ ਕਿ ਦੋਵੇਂ ਬਸਤੀਆਤ ਇਲਾਕੇ ਦੇ ਇਕ ਲੋਕਲ ਸਮੱਗਲਰ ਤੋਂ ਹੈਰੋਇਨ ਲੈ ਕੇ ਅੱਗੇ ਵੇਚਣ ਜਾ ਰਹੇ ਸਨ।
ਚੋਰੀ ਦੇ ਕੇਸ 'ਚ ਦੋਵੇਂ ਵਿਅਕਤੀ ਗ੍ਰਿਫਤਾਰ
ਉਥੇ ਹੀ ਇਸ ਦੇ ਨਾਲ ਏ. ਐੱਸ. ਆਈ. ਗੋਪਾਲ ਸਿੰਘ ਨੇ 2 ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਬਸਤੀ ਗੁਜ਼ਾਂ ਦੇ ਰਹਿਣ ਵਾਲੇ ਹਰੀਸ਼ ਕੁਮਾਰ ਉਰਫ ਰਿੰਕੂ ਅਤੇ ਯਾਦਵਿੰਦਰ ਉਰਫ ਹਨੀ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਨੇ ਬੀਤੇ ਦਿਨੀਂ ਬਸਤੀਆਤ ਇਲਾਕੇ 'ਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਦੋਵਾਂ ਮੁਲਜ਼ਮਾਂ ਕੋਲੋਂ ਚੋਰੀ ਕੀਤਾ ਗਿਆ ਸਾਮਾਨ ਬਰਾਮਦ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।

Babita

This news is Content Editor Babita