ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਦਾ ਮਾਮਲਾ: ਪੁਲਸ ਨੇ 4 ਮੁਲਜ਼ਮ ਕੀਤੇ ਕਾਬੂ
Sunday, Dec 03, 2023 - 06:28 PM (IST)
ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋਣ ਦੇ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸ ਮਾਮਲੇ 'ਚ ਅੰਤਰਰਾਜੀ ਕਾਰਵਾਈ ਕਰਦੇ ਹੋਏ ਪੁਲਸ ਕਮਿਸ਼ਨਰੇਟ ਅੰਮ੍ਰਿਤਸਰ ਦੇ PS ਈ-ਡਵੀਜ਼ਨ ਟੀਮ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 1 ਲੱਖ ਦੀ ਚੋਰੀ ਦੇ ਮਾਮਲੇ 'ਚ ਲੋੜੀਂਦੇ 4 ਮੁਲਜ਼ਮਾਂ ਨੂੰ ਦਿੱਲੀ ਦੇ ਜਹਾਂਗੀਰ ਪੁਰੀ ਖ਼ੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਹ ਮੁਲਜ਼ਮਾਂ 'ਚੋਂ ਤਿੰਨ ਆਦਮੀ ਅਤੇ ਇਕ ਔਰਤ ਦੱਸੀ ਗਈ ਹੈ।
ਇਹ ਵੀ ਪੜ੍ਹੋ- ਦੀਨਾਨਗਰ 'ਚ ਵੱਡੀ ਵਾਰਦਾਤ, ਰਿਸ਼ਤੇਦਾਰਾਂ ਨੂੰ ਮਿਲ ਘਰ ਆ ਰਹੇ ਕਾਰ ਸਵਾਰ 'ਤੇ ਚਲੀਆਂ ਅੰਨ੍ਹੇਵਾਹ ਗੋਲੀਆਂ
ਦੱਸ ਦੇਈਏ ਪੰਜਾਬ ਪੁਲਸ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ ਅਤੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਰਾਤ ਕਰ ਲਿਆ ਗਿਆ ਹੈ। ਇਹ ਮਾਮਲਾ ਕਾਫੀ ਸਮੇਂ ਤੋਂ ਚਰਚਾ 'ਚ ਸੀ ਜਿਸ ਦੇ ਮੱਦੇਨਜ਼ਰ ਪੁਲਸ ਨੇ ਅੱਜ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਵੱਡੀ ਸਫ਼ਲਤਾ ਹਾਸਲ ਕਰ ਲਈ ਹੈ।
ਇਹ ਵੀ ਪੜ੍ਹੋ- ਕਸਟਮ ਵਿਭਾਗ ਨੂੰ ਮਿਲੀ ਸਫ਼ਲਤਾ, ਦੁਬਈ ਤੋਂ ਆਏ ਯਾਤਰੀਆਂ ਕੋਲੋਂ 87 ਲੱਖ ਦੇ ਆਈਫੋਨ ਤੇ 45 ਲੱਖ ਦਾ ਸੋਨਾ ਬਰਾਮਦ
ਜ਼ਿਕਰਯੋਗ ਹੈ ਕਿ ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ ਜਦਕਿ ਦੁੱਖ ਭੰਜਣੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ’ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਆਪਣੀ ਡਿਊਟੀ ਨਿਭਾਅ ਰਿਹਾ ਸੀ ਤਾਂ ਇਕ ਔਰਤ ਤੇ ਦੋ ਵਿਅਕਤੀ ਉਸ ਕੋਲ ਆਏ ਤਾਂ ਰਸੀਦ ਕਟਵਾਈ ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ’ਚੋਂ ਇਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ। ਪੈਸੇ ਕੱਢਣ ਤੋਂ ਬਾਅਦ ਤਿੰਨੋਂ ਰਫੂ ਚੱਕਰ ਹੋ ਗਏ ਸੀ। ਜਿਸ ਤੋਂ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗੀ ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਤਾਂ ਇਕ ਲੱਖ ਰੁਪਏ ਘੱਟ ਸੀ। ਪ੍ਰਬੰਧਕ ਸੀ. ਸੀ. ਟੀ. ਵੀ ਰਾਹੀਂ ਮੁਲਜ਼ਮਾਂ ਨੂੰ ਲੱਭਣ ਦੀ ਭਾਲ ਵਿਚ ਲੱਗੇ ਹੋਏ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8