ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 4 ਵਿਅਕਤੀ ਕੀਤੇ ਕਾਬੂ

Sunday, Nov 21, 2021 - 03:35 PM (IST)

ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 4 ਵਿਅਕਤੀ ਕੀਤੇ ਕਾਬੂ

ਸੁਨਾਮ  (ਬਾਂਸਲ)- ਸਥਾਨਕ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ 7 ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਚੰਦ ਸਿੰਘ ਅਤੇ ਥਾਣਾ ਮੁਖੀ ਅਮਨਦੀਪ ਤਰੀਕਾ ਨੇ ਦੱਸਿਆ ਕਿ ਐੱਸ.ਐੱਸ.ਪੀ. ਸ੍ਰੀ ਸਵਪਨ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਵਿਚ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ  17 ਨਵੰਬਰ ਨੂੰ ਨਵੀਂ ਅਨਾਜ ਮੰਡੀ ਚੌਂਕੀ ਇੰਚਾਰਜ ਗੁਰਦੇਵ ਸਿੰਘ ਸਮੇਤ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ  ਪੁਲ ਸੂਆ  ਜਵੰਧਾ ਰੋਡ ਨਾਕਾਬੰਦੀ ਕਰ ਦੋਸ਼ੀਆਂ ਨੂੰ ਕਾਬੂ ਕੀਤਾ। ਦੋਸ਼ੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼   ਜੱਗੀ ਅਤੇ ਗਗਨਦੀਪ ਸਿੰਘ ਗੱਗੀ ਦੇ ਰੂਪ ’ਚ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਵਿਰੁੱਧ ਮਾਮਲਾ ਦਰਜ ਕਰ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਪੁਲਸ ਨੇ ਦੱਸਿਆ ਕਿ ਇਨ੍ਹਾਂ ’ਚੋਂ ਇਕ ਵਿਅਕਤੀ ਮੋਟਰਸਾਈਕਲ ਰਿਪੇਅਰ ਦਾ ਕੰਮ ਕਰਦਾ ਹੈ  ਜਿਸ ਦੀ ਦੁਕਾਨ ’ਤੇ ਮੋਟਰਸਾਈਕਲ ਦੇ ਕਈ ਪਾਰਟਸ ਅਲੱਗ ਕੱਢੇ ਹੋਏ ਸਨ। ਡੀ.ਐੱਸ.ਪੀ. ਚੰਦ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ’ਚ ਦਿਨ-ਰਾਤ ਪੀ.ਸੀ.ਆਰ. ਪੁਲਸ ਕਰਮੀ ਲਗਾਏ ਗਏ ਹਨ, ਜੋ ਲਗਾਤਾਰ ਸ਼ਹਿਰ ’ਚ ਪੈਟਰੋਲਿੰਗ ’ਤੇ ਰਹਿੰਦੇ ਹਨ। ਪੁਲਸ ਵੱਲੋਂ ਸ਼ਹਿਰ ’ਚ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਘਟਨਾ ਵਾਪਰੇ।


author

DIsha

Content Editor

Related News