ਮੋਗਾ ਦੇ ਪਿੰਡ ਬੌਡੇ ਦੇ ਪੋਲਿੰਗ ਬੂਥ ਤੋਂ ਪੁਲਸ ਨੇ ਚਾਰ ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ

Tuesday, Oct 15, 2024 - 04:19 PM (IST)

ਮੋਗਾ (ਕਸ਼ੀਸ਼) - ਪੰਜਾਬ ਵਿਚ ਅੱਜ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਸ਼ੱਕੀ ਨੌਜਵਾਨਾਂ ਦੇ ਕਾਬੂ ਹੋਣ ਦੀ ਸੂਚਨਾ ਮਿਲੀ ਹੈ। ਮੋਗਾ ਦੇ ਪਿੰਡ ਬੌਡੇ ਦੇ ਪੋਲਿੰਗ ਬੂਥ ਨੇੜੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਪੁਲਸ ਨੇ ਚਾਰ ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਵਲੋਂ ਉਕਤ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰ ਥਾਣੇ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ - ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਦੌਰਾਨ ਵੱਡੀ ਘਟਨਾ, ਚੱਲੇ ਇੱਟਾਂ-ਰੋੜੇ

ਦੱਸ ਦੇਈਏ ਕਿ ਪੰਜਾਬ 'ਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਇੱਥੇ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਸਰਪੰਚ ਦੇ ਅਹੁਦਿਆਂ ਲਈ 52,825 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ, ਜਦੋਂ ਕਿ ਪੰਚਾਂ ਲਈ 1,66,338 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਪੰਜਾਬ ਭਰ ਦੇ ਪਿੰਡਾਂ 'ਚ 19110 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਲੋਕਾਂ 'ਚ ਵੋਟਾਂ ਪਾਉਣ ਨੂੰ ਲੈ ਕੇ ਉਤਸ਼ਾਹ ਨਜ਼ਰ ਆ ਰਿਹਾ ਹੈ। ਚੋਣਾਂ ਲਈ ਕੁੱਲ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ, ਜਦੋਂ ਕਿ ਇਸ ਤੋਂ ਬਾਅਦ ਨਤੀਜੇ ਜਾਰੀ ਕੀਤੇ ਜਾਣਗੇ। ਇਹ ਵੋਟਾਂ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News