ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ ਗਿਰੋਹ, 6 ਲੁਟੇਰੇ ਗ੍ਰਿਫਤਾਰ

Monday, Sep 10, 2018 - 04:26 PM (IST)

ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ ਗਿਰੋਹ, 6 ਲੁਟੇਰੇ ਗ੍ਰਿਫਤਾਰ

ਮੁੱਲਾਂਪੁਰ ਦਾਖਾ (ਕਾਲੀਆ) : ਸਥਾਨਕ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਜੀ. ਟੀ. ਰੋਡ, ਲੁਧਿਆਣਾ ਸਥਿਤ ਪੈਟਰੋਲ ਪੰਪ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਗਿਰੋਹ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਗਿਰੋਹ ਤੋਂ ਇਕ ਪਿਸਤੌਲ, ਇਕ ਰੌਂਦ, 2 ਦਾਤ, 3 ਲੋਹੇ ਦੀਆਂ ਰਾਡਾਂ ਅਤੇ 25,680 ਰੁਪਏ ਦੀ ਨਕਦੀ ਬਰਾਮਦ ਹੋਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਪੀ. ਤਰੁਣ ਕੁਮਾਰ ਨੇ ਦੱਸਿਆ ਕਿ ਲੁੱਟਾਂ-ਖੋਹਾਂ ਕਰਨ ਵਾਲਾ ਇਹ ਗਿਰੋਹ ਪੰਜਾਬ ਤੇ ਹੋਰ ਥਾਵਾਂ 'ਤੇ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸਮੇਂ ਇਹ ਗਿਰੋਹ ਰਿਲਾਇੰਸ ਪੈਟਰੋਲ ਪੰਪ ਨੂੰ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ, ਜਿਸ ਦੇ ਮੈਂਬਰਾਂ ਦੀ ਪਛਾਣ ਹੈਪੀ ਪੁੱਤਰ ਜਸਵੀਰ ਸਿੰਘ, ਲੁਧਿਆਣਾ, ਰੋਹਿਤ ਵਰਮਾ ਪੁੱਤਰ ਰਾਮ ਈਸ਼ਵਰ ਸਿੰਘ, ਰਿੰਕੂ ਪੁੱਤਰ ਤਿਲਕ ਰਾਜ, ਜਗਰਾਓਂ, ਜੋਹਨ ਸਿੰਘ ਪੁੱਤਰ ਜੋਗਾ ਸਿੰਘ, ਬੀਰੂ ਪਾਸਵਾਨ ਪੁੱਤਰ ਹਰੀ ਪਾਸਵਾਨ, ਹੈਦਰ ਪੁੱਤਰ ਸਲੀਮ, ਜਗਰਾਓਂ, ਗੁਰਕੀਰਤ ਸਿੰਘ ਪੁੱਤਰ ਚਮਕੌਰ ਸਿੰਘ, ਲੁਧਿਆਣਾ ਵਜੋਂ ਹੋਈ ਹੈ। ਪੁਲਸ ਵਲੋਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। 


Related News