ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਫ਼ਰਾਰ ਹੋਇਆ ਕੈਦੀ ਕੁੱਝ ਘੰਟਿਆਂ ''ਚ ਗ੍ਰਿਫ਼ਤਾਰ

Thursday, Sep 17, 2020 - 06:08 PM (IST)

ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਫ਼ਰਾਰ ਹੋਇਆ ਕੈਦੀ ਕੁੱਝ ਘੰਟਿਆਂ ''ਚ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ): ਸਿਵਲ ਹਸਪਤਾਲ ਫਿਰੋਜ਼ਪੁਰ ਦੇ ਆਈਸੋਲੇਸ਼ਨ ਵਾਰਡ ਤੋਂ ਫਰਾਰ ਹੋਏ ਕੋਰੋਨਾ ਪੀੜਤ ਚੋਰ ਨੂੰ ਪੁਲਸ ਨੇ ਕੁੱਝ ਘੰਟਿਆਂ 'ਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਸਟਾਫ ਫਿਰੋਜ਼ਪੁਰ ਸ਼ਹਿਰ ਦੇ ਏ.ਐੱਸ.ਆਈ. ਮੁਲਖ ਰਾਜ ਨੇ ਦੱਸਿਆ ਕਿ ਸਬੰਧਿਤ ਪੁਲਸ ਵਲੋਂ ਕਥਿਤ ਚੋਰ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਬਰਨਾਲਾ: ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਗਾਹਕਾਂ ਸਣੇ ਫੜ੍ਹੀਆਂ ਧੰਦਾ ਚਲਾ ਰਹੀਆਂ ਜਨਾਨੀਆਂ

ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਪੀੜਤ ਚੋਰ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਉਸ ਨੂੰ ਪਹਿਲਾਂ ਫਿਰੋਜ਼ਪੁਰ ਦੇ ਪਿੰਡ ਹਕੂਮਤ ਵਾਲਾ ਦੇ ਆਈਸੋਲੇਸ਼ਨ ਸੈਂਟਰ 'ਚ ਦਾਖ਼ਲ ਕੀਤਾ ਗਿਆ ਸੀ ਅਤੇ ਬਾਅਦ 'ਚ ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਸ਼ਹਿਰ ਦੇ ਆਈਸੋਲੇਸ਼ਨ ਵਾਰਡ 'ਚ ਭੇਜ ਦਿੱਤਾ ਗਿਆ, ਜਿੱਥੇ ਉਹ ਵਾਰਡ ਦੇ ਪਿੱਛਲੇ ਹਿੱਸੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ, ਜਿਸ ਨੂੰ ਪੁਲਸ ਨੇ ਸਖ਼ਤ ਮਸ਼ਕਤ ਦੇ ਬਾਅਦ ਕੁੱਝ ਹੀ ਘੰਟਿਆਂ 'ਚ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਸਿਵਲ ਹਸਪਤਾਲ ਫਿਰੋਜ਼ਪੁਰ ਦੇ ਆਈਸੋਲੇਸ਼ਨ ਵਾਰਡ 'ਚੋਂ ਭੱਜਿਆ ਕੋਰੋਨਾ ਪੀੜਤ


author

Shyna

Content Editor

Related News