ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੇਟਿਵ, ਪਈ ਭਾਜੜ
Thursday, Jun 04, 2020 - 06:25 PM (IST)
ਬਰਨਾਲਾ (ਵਿਵੇਕ ਸਿੰਧਵਾਨੀ): ਬਰਨਾਲਾ ਪੁਲਸ ਵਲੋਂ ਪਿਛਲੇ ਦਿਨੀਂ ਮਾਲੇਕਰੋਟਲਾ ਤੋਂ ਜੁਲਫੀ ਗੌਰ ਅਲੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਨੂੰ ਮਹਿਲ ਕਲਾਂ ਪੁਲਸ ਅਤੇ ਸੀ.ਆਈ.ਏ. ਸਟਾਫ ਦੇ ਸਾਂਝੇ ਆਪਰੇਸ਼ਨ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕਰਨ ਮਗਰੋਂ ਇਸਦੀ ਕੋਰੋਨਾ ਜਾਂਚ ਕਰਵਾਈ ਗਈ ਸੀ; ਜੋ ਕਿ ਪਾਜ਼ੇਟਿਵ ਪਾਇਆ ਗਿਆ ਹੈ ।ਇਸਦੇ ਨਮੂਨੇ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਪੁਲਸ ਮਹਿਕਮੇ 'ਚ ਵੀ ਭੜਥੂ ਪੈ ਗਿਆ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਹੁਣ ਗਰਭਵਤੀ ਜਨਾਨੀ ਆਈ ਕੋਰੋਨਾ ਪਾਜ਼ੇਟਿਵ
ਇਸ ਨਾਲ ਕਈ ਪੁਲਸ ਅਧਿਕਾਰੀਆਂ ਨੂੰ ਏਕਾਂਤਵਾਸ ਕੀਤਾ ਜਾ ਸਕਦਾ ਹੈ। ਖੁਦ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਵੀ ਉਕਤ ਗ੍ਰਿਫ਼ਤਾਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਇਲਾਵਾ ਮਹਿਲ ਕਲਾਂ ਦੀ ਏ.ਸੀ.ਪੀ. ਪ੍ਰਗਿਆ ਜੈਨ, ਸੀ.ਆਈ.ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਅਤੇ ਹੋਰ ਕਈ ਪੁਲਸ ਕਾਮਿਆਂ ਨੂੰ ਸਿਹਤ ਮਹਿਕਮੇ ਵਲੋਂ ਏਕਾਂਤਵਾਸ 'ਚ ਰੱਖਿਆ ਜਾ ਸਕਦਾ ਹੈ। ਸਿਹਤ ਮਹਿਕਮੇ ਦੇ ਅਮਲੇ ਨੇ ਪੁਲਸ ਅਧਿਕਾਰੀਆਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਜਦੋਂ ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ਬੈਠਕ ਵਿਚ ਹਾਂ, ਇਸ ਸਬੰਧੀ ਮੈਂ ਬਾਅਦ ਵਿਚ ਗੱਲ ਕਰਾਂਗਾ।
ਇਹ ਵੀ ਪੜ੍ਹੋ: ਮਿਸ਼ਨ ਫਤਿਹ:ਡੀ.ਸੀ.ਨੇ 20 ਕਿਲੋਮੀਟਰ ਸਾਈਕਲ ਚਲਾ ਕੇ ਦਿੱਤਾ ਕੋਰੋਨਾ ਲਾਗ ਦੀ ਬਿਮਾਰੀ ਤੋਂ ਬਚਣ ਦਾ ਸੰਦੇਸ਼