ਪੁਲਸ ਨੇ ਗਸ਼ਤ ਕਰਦਿਆਂ ਵਿਅਕਤੀ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

Monday, Feb 03, 2025 - 11:47 AM (IST)

ਪੁਲਸ ਨੇ ਗਸ਼ਤ ਕਰਦਿਆਂ ਵਿਅਕਤੀ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਜ਼ੀਰਾ (ਗੁਰਮੇਲ ਸੇਖਵਾਂ) : ਨਸ਼ਾ ਵਿਰੋਧੀ ਮੁਹਿੰਮ ਚਲਾਉਂਦੇ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਕਰਦਿਆਂ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦੇ ਪਿੰਡ ਰਟੋਲ ਰੋਹੀ ਦੇ ਏਰੀਆ 'ਚ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਆਉਂਦੇ ਦੇਖਿਆ।

ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਭੱਜਣ ਲੱਗਾ, ਜਿਸ ਨੂੰ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਨਾਂ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਹਰਦੀਪ ਸਿੰਘ ਵਾਸੀ ਸੋਢੀਵਾਲਾ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਫੜ੍ਹੇ ਗਏ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
 


author

Babita

Content Editor

Related News