ਅੰਮ੍ਰਿਤਪਾਲ ਦੇ ਗੰਨਮੈਨ ਗੋਰਖ ਬਾਬਾ ਨੂੰ ਪਨਾਹ ਦੇਣ ਵਾਲਾ ਵਿਅਕਤੀ ਪੁਲਸ ਨੇ ਕੀਤਾ ਗ੍ਰਿਫ਼ਤਾਰ

Sunday, Mar 26, 2023 - 11:25 PM (IST)

ਅੰਮ੍ਰਿਤਪਾਲ ਦੇ ਗੰਨਮੈਨ ਗੋਰਖ ਬਾਬਾ ਨੂੰ ਪਨਾਹ ਦੇਣ ਵਾਲਾ ਵਿਅਕਤੀ ਪੁਲਸ ਨੇ ਕੀਤਾ ਗ੍ਰਿਫ਼ਤਾਰ

ਖੰਨਾ (ਕਮਲ, ਸੁਖਵਿੰਦਰ ਕੌਰ)-ਪੰਜਾਬ ਪੁਲਸ ਵੱਲੋਂ ਸੂਬੇ ’ਚ ਖ਼ਾਲਿਸਤਾਨ ਮੂਵਮੈਂਟ ਨੂੰ ਨੱਥ ਪਾਉਂਦਿਆਂ ਭਗੌੜਾ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੂੰ ਲੈ ਕੇ ਵੱਡੇ ਪੱਧਰ ’ਤੇ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਅੰਮ੍ਰਿਤਪਾਲ ਸਿੰਘ ਦੇ ਕੁਨੈਕਸ਼ਨਾਂ ਨੂੰ ਘੋਖਿਆ ਜਾ ਰਿਹਾ। ਇਸੇ ਤਹਿਤ ਬੀਤੇ ਦਿਨੀਂ ਖੰਨਾ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਅੰਮ੍ਰਿਤਪਾਲ ਦਾ ਗੰਨਮੈਨ ਬਣ ਕੇ ਰਹਿਣ ਵਾਲੇ ਕਰੀਬੀ ਸਾਥੀ ਤੇਜਿੰਦਰ ਸਿੰਘ ਉਰਫ ਗੋਰਖ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਪੜ੍ਹੋ Top 10

ਤੇਜਿੰਦਰ ਸਿੰਘ ਗੋਰਖਾ ਤੋਂ ਪੁੱਛਗਿੱਛ ਤੋਂ ਬਾਅਦ ਖੰਨਾ ਪੁਲਸ ਨੇ ਕਈ ਖੁਲਾਸੇ ਕੀਤੇ ਸਨ। ਹੁਣ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੰਨਾ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਮਲੌਦ ਨੇੜੇ ਦੇ ਪਿੰਡ ਕੂਹਲੀ ਦੇ ਨਿਵਾਸੀ ਬਲਵੰਤ ਸਿੰਘ ਨੂੰ ਤੇਜਿੰਦਰ ਸਿੰਘ ਗੋਰਖਾ ਨੂੰ ਪਨਾਹ ਦੇਣ ਦੇ ਕਥਿਤ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਅਦਾਲਤ ’ਚ ਕੀਤਾ ਗਿਆ ਪੇਸ਼

ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਸਮੇਂ ਪੁਲਸ ਦੀ ਕਾਰਵਾਈ ਤੋਂ ਬਚਣ ਲਈ ਤੇਜਿੰਦਰ ਸਿੰਘ ਗੋਰਖਾ ਨੇ ਉਥੋਂ ਭੱਜ ਕੇ ਬਲਵੰਤ ਸਿੰਘ ਦੇ ਘਰ ਦੋ ਦਿਨ ਪਨਾਹ ਲਈ ਸੀ। ਹਾਲਾਂਕਿ ਅਜੇ ਬਲਵੰਤ ਸਿੰਘ ਦੇ ਅੰਮ੍ਰਿਤਪਾਲ ਨਾਲ ਕੁਨੈਕਸ਼ਨ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਪਰ ਪੁਲਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ’ਚ ਅਹਿਮ ਖ਼ੁਲਾਸਾ ਹੋਣ ਦੀ ਸੰਭਾਵਨਾ ਹੈ। ਉਥੇ ਹੀ ਖੰਨਾ ਪੁਲਸ ਦੀ ਐੱਸ. ਪੀ. ਇਨਵੈਸਟੀਗੇਸ਼ਨ ਡਾ. ਪ੍ਰਗਿਯਾ ਜੈਨ ਵੱਲੋਂ ਬਲਵੰਤ ਸਿੰਘ ਕੂਹਲੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਵੀ ਕੀਤੀ ਗਈ ਹੈ।

 ਇਹ ਖ਼ਬਰ ਵੀ ਪੜ੍ਹੋ : ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦੀ ਗੋਲਡਨ ਹੈਟ੍ਰਿਕ, ਨਿਖਤ ਜ਼ਰੀਨ ਨੇ ਜਿੱਤਿਆ ਸੋਨ ਤਮਗਾ

ਦੱਸ ਦੇਈਏ ਕਿ ਖੰਨਾ ਪੁਲਸ ਵੱਲੋਂ ਪਿੰਡ ਮਾਂਗੇਵਾਲ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਅਕਸਰ ਅੰਮ੍ਰਿਤਪਾਲ ਦੇ ਨਾਲ ਗੰਨਮੈਨ ਬਣ ਕੇ ਰਹਿੰਦਾ ਸੀ ਅਤੇ ਅਜਨਾਲਾ ਕਾਂਡ ਵਿਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ। ਤੇਜਿੰਦਰ ਸੋਸ਼ਲ ਮੀਡੀਆ ਉਪਰ ਵੀ ਸਰਗਰਮ ਸੀ। ਉਸਦੀਆਂ ਹਥਿਆਰਾਂ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ਉਪਰ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਮਲੌਦ ਥਾਣਾ ਵਿਖੇ ਤੇਜਿੰਦਰ ਦੇ ਖ਼ਿਲਾਫ਼ ਵੱਖਰੇ ਤੌਰ ’ਤੇ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਅਜੇ ਵੀ ਪੁਲਸ ਰਿਮਾਂਡ ’ਤੇ ਹੈ ਅਤੇ ਉਸ ਕੋਲੋਂ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
 


author

Manoj

Content Editor

Related News