ਵਿਦੇਸ਼ ਤੋਂ ਪੰਜਾਬ ਪਰਤੇ ਨੌਜਵਾਨ ਨੇ ਪੈਸਾ ਕਮਾਉਣ ਲਈ ਲੜਾਈ ਅਜਿਹੀ ਜੁਗਤ, ਪੁਲਸ ਨੇ ਕਰ ਲਿਆ ਗ੍ਰਿਫ਼ਤਾਰ

Friday, Nov 15, 2024 - 05:58 PM (IST)

ਵਿਦੇਸ਼ ਤੋਂ ਪੰਜਾਬ ਪਰਤੇ ਨੌਜਵਾਨ ਨੇ ਪੈਸਾ ਕਮਾਉਣ ਲਈ ਲੜਾਈ ਅਜਿਹੀ ਜੁਗਤ, ਪੁਲਸ ਨੇ ਕਰ ਲਿਆ ਗ੍ਰਿਫ਼ਤਾਰ

ਲੁਧਿਆਣਾ (ਗੌਤਮ)- ਦੁਬਈ ਤੋਂ ਪਰਤ ਕੇ ਨਸ਼ਾ ਸਮੱਗਲਿੰਗ ਸ਼ੁਰੂ ਕਰਨ ਵਾਲੇ ਇਕ ਨੌਜਵਾਨ ਨੂੰ ਥਾਣਾ ਦੁੱਗਰੀ ਦੀ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਨੇ ਮਲਜ਼ਮ ਤੋਂ 2 ਕਿਲੋ 10 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਨੌਜਵਾਨ ਨੂੰ ਪੁਲਸ ਨੇ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਕਾਰ ’ਚ ਅਫੀਮ ਸਪਲਾਈ ਕਰਨ ਜਾ ਰਿਹਾ ਸੀ। ਪੁਲਸ ਨੇ ਮੁਲਜ਼ਮ ਅਤੇ ਉਸ ਦੇ ਸਾਥੀ ਖਿਲਾਫ ਨਸ਼ਾ ਸਮੱਗਲਿੰਗ ਦੇ ਦੋਸ਼ ’ਚ ਪਰਚਾ ਦਰਜ ਕੀਤਾ ਹੈ। ਪੁਲਸ ਨੇ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਛਾਣ ਪਿੰਡ ਪੰਜੇਟਾ ਦੇ ਰਹਿਣ ਵਾਲੇ ਮਨਵੀਰ ਸਿੰਘ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ 3 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇੰਸ. ਨਰਵਿੰਦਰ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਨਗਰ ’ਚ ਜੀ. ਐੱਸ. ਟੀ. ਗਰਾਊਂਡ ਕੋਲ ਬਲਾਕ-ਡੀ ’ਚ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਕਤ ਮੁਲਜ਼ਮ ਸਵਿਫਟ ਕਾਰ ’ਚ ਸਵਾਰ ਹੋ ਕੇ ਆ ਰਿਹਾ ਸੀ। ਪੁਲਸ ਪਰਟੀ ਨੇ ਮੁਲਜ਼ਮ ਨੂੰ ਚੈਕਿੰਗ ਲਈ ਰੋਕਿਆ ਤਾਂ ਮੁਲਜ਼ਮ ਘਬਰਾ ਗਿਆ। ਸ਼ੱਕ ਹੋਣ ’ਤੇ ਪੁਲਸ ਨੇ ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲਈ ਤਾਂ ਮੁਲਜ਼ਮ ਤੋਂ ਅਫੀਮ ਬਰਾਮਦ ਕੀਤੀ ਗਈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਦੁਬਈ ਤੋਂ ਕਰੀਬ 5 ਮਹੀਨੇ ਪਹਿਲਾਂ ਹੀ ਵਾਪਸ ਆਇਆ ਸੀ ਅਤੇ ਉਸ ਦੀ ਜਾਣ-ਪਛਾਣ ਗੁਰਪ੍ਰੀਤ ਸਿੰਘ ਦੇ ਨਾਲ ਸੀ।

ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ

ਗੁਰਪ੍ਰੀਤ ਸਿੰਘ ਨੇ ਉਸ ਨੂੰ ਇਹ ਅਫੀਮ ਦੀ ਖੇਪ ਲੁਧਿਆਣਾ ’ਚ ਕਿਸੇ ਵਿਅਕਤੀ ਨੂੰ ਦੇਣ ਲਈ ਭੇਜਿਆ ਸੀ, ਜਿਸ ਦੇ ਬਦਲੇ ਉਸ ਨੂੰ 15 ਹਜ਼ਾਰ ਰੁਪਏ ਮਿਲਣੇ ਸਨ। ਗੁਰਪ੍ਰੀਤ ਸਿੰਘ ਉਸ ਨੂੰ ਫੋਨ ’ਤੇ ਹੀ ਜਾਣਕਾਰੀ ਦੇ ਰਿਹਾ ਸੀ। ਪੁੱਛਗਿੱਛ ਤੋਂ ਬਾਅਦ ਪੁਲਸ ਨੇ ਮਨਵੀਰ ਨੂੰ ਭੇਜਣ ਵਾਲੇ ਗੁਰਪ੍ਰੀਤ ਸਿੰਘ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਹੋਰਨਾਂ ਸਮੱਗਲਰਾਂ ਸਬੰਧੀ ਵੀ ਪਤਾ ਲਗਾਇਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News